ਬੁਰਾੜੀ ਮੈਦਾਨ 'ਚ ਸੰਘਰਸ਼ ਕਰ ਰਹੇ ਕਿਸਾਨਾਂ ਨੇ ਸ਼ਹੀਦ ਕਿਸਾਨਾਂ ਨੂੰ ਭੇਂਟ ਕੀਤੀ ਸ਼ਰਧਾਂਜਲੀ - ਬੁਰਾੜੀ ਮੈਦਾਨ
ਫ਼ਰੀਦਕੋਟ: ਦਿੱਲੀ ਦੇ ਬੁਰਾੜੀ ਮੈਦਾਨ ਵਿੱਚ ਸੰਘਰਸ਼ ਕਰ ਰਹੇ ਬੀਕੇਯੂ ਰਾਜੇਵਾਲ ਦੇ ਕਿਸਾਨਾਂ ਨੇ ਕਿਸਾਨ ਸੰਘਰਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਗੱਲਬਾਤ ਕਰਦਿਆ ਕਿਸਾਨ ਆਗੂ ਬਿੰਦਰ ਸਿੰਘ ਗੋਲੇਵਾਲਾ ਨੇ ਕਿਹਾ ਕਿ ਕਿਸਾਨ ਸੰਘਰਸ਼ ਸਿਖਰਾਂ ਤੇ ਹੈ ਅਤੇ ਜੋ ਕਿਸਾਨ ਹਾਲੇ ਤੱਕ ਦਿੱਲੀ ਨਹੀਂ ਪਹੁੰਚੇ ਉਨ੍ਹਾਂ ਨੂੰ ਪਹੁੰਚਣਾ ਚਾਹੀਦਾ ਹੈ। ਉਨ੍ਹਾਂ ਸ਼ਹੀਦ ਕਿਸਾਨਾਂ ਨੂੰ ਮੌਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ।