ਮੀਂਹ ਕਾਰਨ ਕਿਸਾਨਾਂ ਦੀ ਫ਼ਸਲ ਦਾ ਨੁਕਸਾਨ, ਮੁਆਵਜ਼ੇ ਦੀ ਮੰਗ - ਮੁਆਵਜ਼ੇ ਦੀ ਮੰਗ
ਸ੍ਰੀ ਫਤਿਹਗੜ੍ਹ ਸਾਹਿਬ: ਪੰਜਾਬ ਵਿੱਚ ਪੈ ਰਹੇ ਲਗਾਤਾਰ ਮੀਂਹ ਦੇ ਕਾਰਨ ਕਿਸਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਵਿੱਚ ਕਿਸਾਨ ਬਰਸਾਤ ਨਾਲ ਨੁਕਸਾਨੀ ਗਈ ਫ਼ਸਲ ਦੇ ਸਬੰਧ ਵਿੱਚ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਏਡੀਸੀ ਨੂੰ ਮਿਲੇ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਲੇਮਪੁਰ, ਬਰਾਸ, ਚੋਲਟੀ ਖੇੜੀ, ਸਿੰਧੜਾ ਤੇ ਹੋਰ ਪਿੰਡਾਂ ਵਿੱਚ ਬਰਸਾਤੀ ਪਾਣੀ ਕਾਰਨ ਕਣਕ ਦੀ ਫ਼ਸਲ ਨੂੰ ਭਾਰੀ ਨੁਕਸਾਨ ਹੋਇਆ ਹੈ। ਇਲਾਕੇ ਦੇ ਸਮੂਹ ਕਿਸਾਨਾਂ ਨੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਮੰਗ ਪੱਤਰ ਰਾਹੀਂ ਮੰਗ ਕੀਤੀ ਕਿ ਇਲਾਕੇ ਦਾ ਜਾਇਜ਼ਾ ਲਿਆ ਜਾਵੇ ਅਤੇ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ।