ਬਿਜਲੀ ਪੂਰੀ ਨਾ ਮਿਲਣ ਕਾਰਨ ਕਿਸਾਨਾਂ ਨੇ ਐਕਸੀਅਨ ਦਫ਼ਤਰ ਘੇਰਿਆ - ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ
ਬਰਨਾਲਾ:ਝੋਨੇ ਦੀ ਫਸਲ ਲਵਾਈ ਦਾ ਕੰਮ ਪੂਰੇ ਜ਼ੋਰਾਂ ’ਤੇ ਜਾਰੀ ਹੈ। ਝੋਨੇ ਦੀ ਫ਼ਸਲ ਲਈ ਪੰਜਾਬ ਸਰਕਾਰ ਵਲੋਂ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਾ ਵਾਅਦਾ ਕੀਤਾ ਗਿਆ ਸੀ ਪਰ ਸਹੀ ਬਿਜਲੀ ਸਪਲਾਈ ਨਾ ਮਿਲਣ ਦੇ ਰੋਸ ’ਚ ਕਿਸਾਨ ਜੱਥੇਬੰਦੀਆਂ ਵਲੋਂ ਪਾਵਰਕਾਮ ਦੇ ਐਕਸੀਅਨ ਦਾ ਦਫ਼ਤਰ ਘੇਰਿਆ ਗਿਆ। ਕੈਪਟਨ ਸਰਕਾਰ ਅਤੇ ਪਾਵਰਕਾਮ ਵਿਰੁੱਧ ਜੰਮ ਕੇ ਕਿਸਾਨ ਵਲੋਂ ਨਾਅਰੇਬਾਜ਼ੀ ਕੀਤੀ ਗਈ। ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਲਗਾਉਣ ਵਿੱਚ ਭਾਰੀ ਸਮੱਸਿਆ ਆ ਰਹੀ ਹੈ। 8 ਘੰਟੇ ਬਿਜਲੀ ਸਪਲਾਈ ਵਿੱਚ 2 ਤੋਂ 3 ਘੰਟੇ ਬਿਜਲੀ ਕੱਟ ਲਗਾ ਕੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਹੋਰਨਾਂ ਵਾਅਦਿਆਂ ਵਾਂਗ ਬਿਜਲੀ ਸਪਲਾਈ ਦਾ ਵਾਅਦਾ ਪੂਰਾ ਕਰਨ ਵਿੱਚ ਵੀ ਨਾਕਾਮ ਰਹੀ ਹੈ।