ਫ਼ਰੀਦਕੋਟ ਤੋਂ ਬੀਜੇਪੀ ਸਕੱਤਰ ਸੁਨੀਤਾ ਦਾ ਕਿਸਾਨਾਂ ਨੇ ਘੇਰਿਆ ਘਰ - bjp secretary sunita
ਫ਼ਰੀਦਕੋਟ: ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਵਿਰੁੱਧ ਰੇਲਵੇ ਲਾਇਨਾਂ ਜਾਮ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਕਿਸਾਨਾਂ ਵੱਲੋਂ ਫ਼ੈਸਲਾ ਕੀਤਾ ਗਿਆ ਸੀ ਕਿ ਬੀ.ਜੇ.ਪੀ ਆਗੂਆਂ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਉਸੇ ਅਧੀਨ ਫ਼ਰੀਦਕੋਟ ਦੇ ਹਲਕਾ ਕੋਟਕਪੂਰਾ ਤੋਂ ਬੀ.ਜੇ.ਪੀ ਦੀ ਸੂਬਾ ਸਕੱਤਰ ਸੁਨੀਤਾ ਗਰਗ ਦੇ ਘਰ ਦੇ ਬਾਹਰ ਕਿਸਾਨਾਂ ਵਲੋਂ ਹੜਤਾਲ ਅੱਜ ਤੋਂ ਸ਼ੁਰੂ ਕੀਤੀ ਗਈ ਹੈ ਅਤੇ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਿਆ ਜਾਂਦੀਆਂ ਉਸ ਸਮੇ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ।