ਗੁਲਾਬੀ ਸੁੰਡੀ ਦੇ ਮੁਆਵਜ਼ੇ ਨੂੰ ਲੈ ਕੇ ਕਿਸਾਨਾਂ ਨੇ ਘੇਰਿਆ SDM ਦਫ਼ਤਰ
ਬਠਿੰਡਾ: ਗੁਲਾਬੀ ਸੁੰਡੀ ਕਾਰਨ ਬਰਬਾਦ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਨੂੰ ਲੈ ਕੇ ਲਗਾਤਾਰ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਪ੍ਰਤੀ ਏਕੜ 17000 ਰੁਪਏ ਦਾ ਵਾਧਾ ਕੀਤਾ ਗਿਆ ਸੀ। ਪਰ ਸਰਕਾਰ ਵੱਲੋਂ ਇਹ ਵਾਅਦਾ ਅਮਲ ਵਿੱਚ ਲਿਆਂਦੇ ਨਾ ਜਾਣ ਦੇ ਰੋਸ ਵੱਜੋਂ ਬਠਿੰਡਾ ਸਥਿੱਤ ਐਸ. ਡੀ.ਐਮ ਦੇ ਦਫ਼ਤਰ ਦਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਘਿਰਾਓ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਨਰਲ ਸੈਕਟਰੀ ਕਿਰਪਾਲ ਸਿੰਘ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਗੁਲਾਬੀ ਸੁੰਡੀ ਦੇ ਮੁਆਵਜ਼ੇ ਨੂੰ ਲੈ ਕੇ ਉਨ੍ਹਾਂ ਵੱਲੋਂ ਪ੍ਰਸ਼ਾਸਨ ਲਾਲ ਬੈਠਕਾਂ ਕੀਤੀਆਂ ਜਾ ਰਹੀਆਂ ਹਨ।