ਪੰਜਾਬ

punjab

ਬਰਬਾਦ ਹੋਈਆਂ ਫਸਲਾਂ ਦੇ ਮੁਆਵਜ਼ੇ ਲਈ ਕਿਸਾਨਾਂ ਨੇ ਘੇਰਿਆ ਮਿੰਨੀ ਸਕੱਤਰੇਤ

By

Published : Jan 27, 2022, 7:27 PM IST

Published : Jan 27, 2022, 7:27 PM IST

ਬਠਿੰਡਾ: ਬਰਬਾਦ ਹੋਈਆਂ ਫਸਲਾਂ ਲਈ ਲਗਾਤਾਰ ਸੰਘਰਸ਼ਕਾਰੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਫਿਰ ਤੋਂ ਬਠਿੰਡਾ ਦੇ ਮਿੰਨੀ ਸੈਕਟਰੀਏਟ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਜ਼ੋਰਦਾਰ ਪ੍ਰਦਰਸ਼ਨ ਕਰਦੇ ਹੋਏ ਕਿਸਾਨਾਂ ਨੇ ਕਿਹਾ ਕਿ ਸਰਕਾਰ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਨ ਵਿੱਚ ਟਾਲ-ਮਟੋਲ ਕਰ ਰਹੀ ਹੈ। ਕਿਸਾਨਾਂ ਵੱਲੋਂ ਲਗਾਤਾਰ ਬਰਬਾਦ ਹੋਈਆਂ ਫਸਲਾਂ ਦੇ ਮੁਆਵਜ਼ੇ ਵੱਜੋਂ 17 ਹਜ਼ਾਰ ਰੁਪਏ ਪ੍ਰਤੀ ਏਕੜ ਦੀ ਮੰਨੀ ਹੋਈ ਮੰਗ ਲਾਗੂ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ ਪਰ ਪਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਾਲੇ ਤੱਕ ਕਿਸਾਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਜਿਸ ਕਾਰਨ ਮਜ਼ਬੂਰਨ ਉਨ੍ਹਾਂ ਨੂੰ ਹੁਣ ਸੰਘਰਸ਼ ਦੇ ਰਾਹ ਤੁਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਆਉਂਦੇ ਦਿਨ੍ਹਾਂ ਵਿੱਚ ਸੰਘਰਸ਼ ਹੋਰ ਤੇਜ਼ ਹੋਵੇਗਾ।

ABOUT THE AUTHOR

...view details