ਕਿਸਾਨਾਂ ਤੋਂ ਮੇਰੀ ਜਾਨ ਨੂੰ ਖ਼ਤਰਾ: ਵਿਨੈ ਸ਼ਰਮਾ
ਮੋਗਾ: ਬੀਜੇਪੀ ਜ਼ਿਲ੍ਹਾ ਪ੍ਰਧਾਨ ਵਿਨੈ ਸ਼ਰਮਾ ਨੇ ਐਸਐਸਪੀ ਮੋਗਾ ਹਰਮਨਬੀਰ ਸਿੰਘ ਗਿੱਲ ਨੂੰ ਲਿਖਤ ਸ਼ਿਕਾਇਤ ਦੇ ਕੇ ਉਨ੍ਹਾਂ ਦੇ ਘਰ ਦੇ ਬਾਹਰ ਧਰਨਾ ਦੇ ਰਹੇ ਕਿਸਾਨਾਂ ਤੇ ਇਲਜ਼ਾਮ ਲਗਾਏ ਹਨ ਕਿ ਧਰਨੇ ਦੇ ਨਾਂਅ ਉੱਤੇ ਕਿਸਾਨਾਂ ਨੇ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਪਰਿਵਾਰ ਨੂੰ ਘਰ ਦੇ ਵਿੱਚ ਗੈਰਕਾਨੂੰਨੀ ਢੰਗ ਨਾਲ ਬੰਧਕ ਬਣਾ ਕੇ ਰੱਖਿਆ ਜਾ ਰਿਹਾ ਹੈ। ਬੀਜੇਪੀ ਆਗੂ ਨੇ ਇਹ ਵੀ ਕਿਹਾ ਹੈ ਕਿ ਉਨ੍ਹਾਂ ਦੀ ਜਾਨ ਨੂੰ ਕਿਸਾਨਾਂ ਤੋਂ ਖਤਰਾ ਹੈ ਅਤੇ ਇਸਦੇ ਨਾਲ ਹੀ ਬੀਜੇਪੀ ਪ੍ਰਧਾਨ ਨੇ ਪੁਲਿਸ ਕੋਲੋਂ ਸੁਰੱਖਿਆ ਦੀ ਮੰਗ ਕੀਤੀ ਹੈ। ਸ਼ਰਮਾ ਦਾ ਕਹਿਣਾ ਹੈ ਕਿ ਕਿਸਾਨਾਂ ਦੀ ਮੰਗ ਹੈ ਕਿ ਉਹ ਬੀਜੇਪੀ ਤੋਂ ਅਸਤੀਫ਼ਾ ਦੇਣ, ਲੇਕਿਨ ਉਨ੍ਹਾਂ ਦਾ ਅਸਤੀਫ਼ਾ ਕੋਈ ਮਾਇਨਾ ਨਹੀਂ ਰੱਖਦਾ ਹੈ।
Last Updated : Dec 24, 2020, 2:47 PM IST