13 ਫਰਵਰੀ ਨੂੰ ਮੁੜ ਅਣਮਿਥੇ ਸਮੇਂ ਲਈ ਧਰਨੇ 'ਤੇ ਬੈਠਣਗੇ ਕਿਸਾਨ - protest against govt
ਫ਼ਤਿਹਗੜ੍ਹ ਸਾਹਿਬ: ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਫ਼ਤਹਿਗੜ੍ਹ ਸਾਹਿਬ ਵਿੱਚ ਮੀਟਿੰਗ ਕੀਤੀ ਗਈ। ਕਿਸਾਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇ ਕਰ ਉਨ੍ਹਾਂ ਦੀਆਂ ਮੰਗਾ ਪੂਰੀਆਂ ਨਹੀਂ ਕੀਤੀਆਂ ਗਈਆਂ ਤਾਂ ਉਹ ਮੁੜ ਤੋਂ ਧਰਨਾ ਦੇਣ ਬੈਠ ਜਾਣਗੇ। ਉਨ੍ਹਾਂ ਸਰਕਾਰ ਨੂੰ 35 ਦਿਨਾਂ ਦੇ ਅੰਦਰ ਮੰਗਾਂ ਨੂੰ ਪੂਰਾ ਕਰਨ ਦਾ ਸਮਾਂ ਦਿੱਤਾ ਸੀ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਵਿਰੁੱਧ 13 ਫਰਵਰੀ ਤੋਂ ਮੁੜ ਅਣਮਿਥੇ ਸਮੇਂ ਲਈ ਜੈਤੋ ਵਿਖੇ ਧਰਨਾ ਸ਼ੁਰੂ ਕਰਨ ਦਾ ਐਲਾਨ ਕੀਤਾ। ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਖ਼ੁਦਕੁਸ਼ੀ ਕਰਨ ਵਾਲੇ ਕਿਸਾਨਾਂ ਦਾ ਕਰਜ਼ਾ ਪੂਰਾ ਮਾਫ਼ ਕਰਨ ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ।