ਖੇਤੀ ਬਿਲਾਂ ਦੇ ਵਿਰੋਧ 'ਚ ਕਿਸਾਨ ਯੂਨੀਅਨ ਨੇ ਕੇਂਦਰ ਸਰਕਾਰ ਦਾ ਸਾੜਿਆ ਪੁਤਲਾ - ਕਿਸਾਨ ਯੂਨੀਅਨ ਨੇ ਕੇਂਦਰ ਸਰਕਾਰ ਦਾ ਸਾੜਿਆ ਪੁਤਲਾ
ਬਠਿੰਡਾ: ਖੇਤੀ ਸੁਧਾਰ ਕਾਨੂੰਨ ਵਿਰੁੱਧ ਕਿਸਾਨ ਕਈ ਦਿਨਾਂ ਤੋਂ ਲਗਾਤਾਰ ਕੇਂਦਰ ਸਰਕਾਰ ਦੇ ਖਿਲਾਫ਼ ਸੰਘਰਸ਼ ਕਰ ਰਹੇ ਹਨ। ਕੁੱਲ ਹਿੰਦ ਕਿਸਾਨ ਸਭਾ ਦੇ ਪ੍ਰਧਾਨ ਬਲਕਰਨ ਸਿੰਘ ਬਰਾੜ ਨੇ ਕਿਹਾ ਕਿ ਰੇਲ ਰੋਕੋ ਅੰਦੋਲਨ ਜਾਰੀ ਹੈ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ਼ ਸਘੰਰਸ ਬਠਿੰਡਾ ਵਿੱਚ ਧਰਨਾ ਲਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੇ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਅਤੇ ਹਨੂਮਾਨ ਚੌਕ ਵਿੱਖੇ ਪਹੁੰਚ ਕੇ ਖੇਤੀ ਆਰਡੀਨੈਂਸਾ ਦੇ ਵਿਰੋਧ ਵਿੱਚ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ ਗਿਆ ਹੈ।