ਮੰਡੀਆਂ ’ਚ ਫਸਲ ਖਰਾਬ ਹੋਣ ਕਾਰਨ ਕਿਸਾਨ ਪਰੇਸ਼ਾਨ - ਕਣਕ ਦੀ ਫਸਲ
ਮੰਡੀਆਂ ਚ ਮੀਂਹ ਕਾਰਨ ਖਰਾਬ ਹੋ ਰਹੀ ਕਣਕ ਦੀ ਫਸਲ ਕਿਸਾਨਾਂ ਲਈ ਚਿੰਤਾ ਵਿਸ਼ਾ ਬਣੀ ਹੋਈ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਮੰਡੀ ਚ ਫਸਲ ਨੂੰ ਲਿਆ ਕੇ ਵੇਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਬਾਰਦਾਨਾ ਨਾ ਹੋਣ ਕਾਰਨ ਉਨ੍ਹਾਂ ਨੂੰ ਕਾਫੀ ਪਰੇਸ਼ਾਨੀ ਹੋ ਰਹੀ ਹੈ। ਕਿਸਾਨਾਂ ਦਾ ਇਹ ਵੀ ਕਹਿਣਾ ਹੈ ਕਿ ਪ੍ਰਸ਼ਾਸਨ ਵੱਲੋਂ ਮੰਡੀਆਂ ਚ ਪ੍ਰਬੰਧ ਬਿਲਕੁੱਲ ਵੀ ਨਹੀਂ ਕੀਤੇ ਗਏ ਹਨ। ਮੀਂਹ ਚ ਉਨ੍ਹਾਂ ਦੀ ਫਸਲ ਖਰਾਬ ਹੋ ਰਹੀ ਹੈ। ਦੂਜੇ ਪਾਸੇ ਆੜ੍ਹਤੀਆਂ ਦਾ ਕਹਿਣਾ ਹੈ ਕਿ ਬਾਰਦਾਨਾ ਨਾ ਹੋਣ ਕਾਰਨ ਕਣਕ ਦੀ ਖਰੀਦ ਨਹੀਂ ਹੋ ਪਾ ਰਹੀ ਹੈ ਮੀਂਹ ਕਾਰਨ ਕਣਕ ਦੀ ਫਸਲ ਖਰਾਬ ਹੋ ਰਹੀ ਹੈ।