ਮੰਡੀਆਂ ’ਚ ਕਣਕ ਦੀ ਖਰੀਦ ਨਾ ਹੋਣ ਕਾਰਨ ਕਿਸਾਨ ਪਰੇਸ਼ਾਨ
ਫਿਰੋਜ਼ਪੁਰ: ਪੰਜਾਬ ’ਚ ਫਸਲਾਂ ਦੀ ਖਰੀਦ ਸ਼ੁਰੂ ਹੋ ਗਈ ਹੈ, ਪਰ ਇਸ ਵਾਲ ਕਣਕ ਦੀ ਖਰੀਦ ਲੇਟ ਹੋਣ ਕਾਰਨ ਕਿਸਾਨਾਂ ਦੀ ਚਿੰਤਾ ਵੱਧ ਗਈ ਹੈ। ਜੇਕਰ ਗੱਲ ਫਿਰੋਜ਼ਪੁਰ ਜ਼ਿਲ੍ਹੇ ਦੀ ਕੀਤੀ ਜਾਵੇ ਤਾਂ ਕਿਸਾਨ ਮੰਡੀ ਵਿੱਚ ਆਪਣੀ ਫਸਲ ਲੈ ਕੇ ਆਏ ਹਨ, ਪਰ ਫਸਲ ਦੀ ਖਰੀਦ ਨਹੀਂ ਹੋ ਰਹੀ। ਕਿਸਾਨਾਂ ਦਾ ਕਹਿਣਾ ਹੈ ਕਿ ਪਹਿਲਾਂ ਅਸੀਂ ਖੇਤੀਬਾੜੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ ’ਤੇ ਸੰਘਰਸ਼ ਕਰ ਰਹੇ ਹਾਂ ਤੇ ਹੁਣ ਸਾਨੂੰ ਕਣਕ ਦੀ ਖਰੀਦ ਸਮੇਂ ਵੀ ਦਿੱਕਤ ਆ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਇਸ ਵਾਰ ਕਣਕ ਦੀ ਖਰੀਦ ਲੇਟ ਕਰਕੇ ਕਿਸਾਨਾਂ ਨੂੰ ਘਾਟਾ ਪਾਇਆ ਹੈ।