ਪੰਜਾਬ ਸਰਕਾਰ ਦੇ ਦਾਅਵੇ ਪਏ ਫਿਕੇ, ਕਣਕ ਦੀ ਵਾਢੀ ਲਈ ਪਰੇਸ਼ਾਨ ਹੋਏ ਕਿਸਾਨ
ਜਲੰਧਰ : ਪੰਜਾਬ ਸਰਕਾਰ ਵੱਲੋਂ ਕਰਫਿਊ ਦੇ ਦੌਰਾਨ ਕਿਸਾਨਾਂ ਦੀ ਕਣਕ ਦੀ ਫ਼ਸਲ ਨੂੰ ਵੇਚਣ ਲਈ ਕਿਸੇ ਤਰ੍ਹਾਂ ਦੀਆਂ ਮੁਸ਼ਕਲਾਂ ਨਾ ਆਉਣ ਦਾ ਵਾਅਦਾ ਕੀਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਇਸ ਲਈ ਪ੍ਰਬੰਧ ਪੂਰੇ ਕੀਤੇ ਜਾਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਪੱਧਰ 'ਤੇ ਇਹ ਦਾਅਵੇ ਫਿੱਕੇ ਪੈਂਦੇ ਨਜ਼ਰ ਆ ਰਹੇ ਹਨ। ਕਿਸਾਨਾਂ ਨੇ ਈਟੀਵੀ ਭਾਰਤ ਨਾਲ ਆਪਣੀਆਂ ਮੁਸ਼ਕਲਾਂ ਸਾਂਝੀਆਂ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਕਣਦ ਦੀ ਫਸਲ ਵਾਢੀ ਲਈ ਪੂਰੀ ਤਰ੍ਹਾਂ ਤਿਆਰ ਹੈ, ਪਰ ਕਿਸੇ ਵੀ ਸਰਕਾਰੀ ਮਹਿਕਮੇ ਦੇ ਅਫਸਰ ਨੇ ਉਨ੍ਹਾਂ ਨਾਲ ਰਾਬਤਾ ਨਹੀਂ ਕਾਇਮ ਕੀਤਾ ਨਾ ਹੀ ਫਸਲਾਂ ਦੇ ਸਰਕਾਰੀ ਰੇਟ ਤੈਅ ਕੀਤੇ ਗਏ ਹਨ।