ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਨ ਮੌਕੇ ਕਿਸਾਨਾਂ ਨੇ ਭਾਜਪਾ ਨੇਤਾਵਾਂ ਦਾ ਕੀਤਾ ਤਿੱਖਾ ਵਿਰੋਧ - farmers protest against farm laws
ਫਗਵਾੜਾ: ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ 96ਵੇਂ ਜਨਮ ਦਿਵਸ ਪ੍ਰੋਗਰਾਮ ਦੌਰਾਨ ਫਗਵਾੜਾ ਦੇ ਹੋਟਲ ਦੇ ਬਾਹਰ ਪੁੱਜੇ ਕਿਸਾਨਾਂ ਨੇ ਭਾਜਪਾਈਆਂ ਦਾ ਜੰਮ ਕੇ ਵਿਰੋਧ ਕੀਤਾ। ਭਾਜਪਾ ਆਗੂ ਨੇ ਕਿਸਾਨਾ ਨੂੰ ਬੇਨਤੀ ਕੀਤੀ ਕਿ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਉਹ ਵੀ ਆਪਣੀ ਜਿੱਦ ਛੱਡ ਕੇ ਸਰਕਾਰ ਨਾਲ ਗੱਲਬਾਤ ਕਰਨ। ਉੱਥੇ ਹੀ ਕਿਸਾਨ ਆਗੂ ਨੇ ਕਿਹਾ ਕਿ ਕਿਸਾਨਾਂ ਨੇ ਸਿੱਧੇ ਤੌਰ ਉੱਤੇ ਭਾਜਪਾ ਦਾ ਵਿਰੋਧ ਕਰਨ ਦਾ ਪਹਿਲਾਂ ਹੀ ਐਲਾਨ ਕੀਤਾ ਹੈ ਅਤੇ ਅੱਜ ਵੀ ਉਨ੍ਹਾਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਇਨ੍ਹਾਂ ਬਿੱਲਾਂ ਨੂੰ ਵਾਪਸ ਨਹੀਂ ਲੈਂਦੀ ਤਾਂ ਉਦੋਂ ਤਕ ਬੀਜੇਪੀ ਦਾ ਵਿਰੋਧ ਜਾਰੀ ਰਹੇਗਾ ਅਤੇ ਕਿਤੇ ਵੀ ਪ੍ਰੋਗਰਾਮ ਨਹੀਂ ਹੋਣ ਦਿੱਤੇ ਜਾਣਗੇ।