ਸਰਕਾਰ ਵੱਲੋਂ ਕਿਸਾਨਾਂ ’ਤੇ ਦਰਜ ਪਰਚਿਆਂ ਨੂੰ ਰੱਦ ਕਰਨ ਦੇ ਫੈਸਲੇ ਦਾ ਕਿਸਾਨਾਂ ਵੱਲੋਂ ਸਵਾਗਤ - ਮੁੱਖ ਮੰਤਰੀ ਵੱਲੋਂ ਰੱਦ ਕਰਨ
ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਲਗਾਤਾਰ ਸੰਘਰਸ਼ ਜਾਰੀ ਹੈ, ਇਸੇ ਸੰਘਰਸ਼ ਦਰਮਿਆਨ ਪੰਜਾਬ ਸਰਕਾਰ ਵੱਲੋਂ ਧਰਨੇ ਪ੍ਰਦਰਸ਼ਨਾਂ ਦੌਰਾਨ ਕਿਸਾਨਾਂ ਉੱਪਰ ਦਰਜ ਕੀਤੇ ਗਏ ਪਰਚਿਆਂ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਦੇਰ ਆਏ ਦਰੁਸਤ ਆਏ। ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਲੋਕਾਂ 'ਤੇ ਝੂਠੇ ਪੁਲਸ ਕੇਸ ਦਰਜ ਕੀਤੇ ਗਏ ਸਨ, ਜਿਨ੍ਹਾਂ ਨੂੰ ਹੁਣ ਮੁੱਖ ਮੰਤਰੀ ਵੱਲੋਂ ਰੱਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਮੌਕੇ ਕਿਸਾਨਾਂ ਨੇ ਸਮੂਹਿਕ ਤੌਰ ’ਤੇ ਕਿਹਾ ਕਿ ਉਹ ਸਰਕਾਰ ਦੇ ਇਸ ਫ਼ੈਸਲੇ ਦਾ ਸਵਾਗਤ ਕਰਦੇ ਹਨ।