ਪੰਜਾਬ

punjab

By

Published : Dec 13, 2021, 11:45 AM IST

ETV Bharat / videos

ਮਾਨਸਾ ਪਹੁੰਚਣ ’ਤੇ ਰੁਲਦੂ ਸਿੰਘ ਦੇ ਕਾਫਲੇ ਦਾ ਭਰਵਾਂ ਸੁਆਗਤ

ਮਾਨਸਾ: ਕਿਸਾਨ ਸੰਘਰਸ਼ ਦੀ ਜਿੱਤ ਤੋਂ ਬਾਅਦ ਕਿਸਾਨਾਂ ਦਾ ਪੰਜਾਬ ਪਹੁੰਚਣਾ ਸ਼ੁਰੂ ਹੋ ਗਿਆ ਹੈ। ਦਿੱਲੀ ਤੋਂ ਪਰਤੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੇ ਕਾਫ਼ਲੇ ਦਾ ਭੀਖੀ ਦਾਣਾ ਮੰਡੀ ਵਿਖੇ ਪਹੁੰਚਣ‌ ਉੱਤੇ ਭਰਵਾਂ ਸਵਾਗਤ ਕੀਤਾ ਗਿਆ। ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਜਿੱਤ ਇਤਿਹਾਸਿਕ ਹੈ। ਇਸ ਮੌਕੇ ਰੁਲਦੂ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਜ਼ਿੰਦਗੀ ਦੀ ਸਭ ਤੋਂ ਵੱਡੀ ਜਿੱਤ ਹੈ। ਇਸ ਮੌਕੇ ਕਿਸਾਨਾਂ ਵੱਲੋਂ ਸੰਘਰਸ਼ ਜਿੱਤਣ ਦੀ ਖੁਸ਼ੀ ਦੇ ਵਿੱਚ ਭੰਗੜੇ ਪਾ ਕੇ ਜਿੱਤ ਦੇ ਜਸ਼ਨ ਮਨਾਏ ਗਏ। ਕਿਸਾਨ ਆਗੂਆਂ ਨੇ ਕਿਹਾ ਕਿ ਇਹ ਇਤਿਹਾਸਿਕ ਜਿੱਤ ਆਉਣ ਵਾਲੀ ਪੀੜ੍ਹੀ ਲਈ ਪ੍ਰੇਰਨਾਸ੍ਰੋਤ ਹੋਵੇਗੀ। ਇਸ ਮੌਕੇ ਉਨ੍ਹਾਂ ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਸਵਾਲ ਚੁੱਕੇ ਹਨ।

ABOUT THE AUTHOR

...view details