ਸਰਕਾਰ ਦੇ ਖ਼ੋਖਲੇ ਵਾਅਦੇ, ਪਰਾਲੀ ਨਾ ਸਾੜਨ ਵਾਲੇ ਕਿਸਾਨ ਮੁਆਵਜ਼ੇ ਤੋਂ ਵਾਂਝੇ - ਪਰਾਲੀ ਨਾ ਸਾੜਨ ਦਾ ਮਾਮਲਾ
ਸੁਪਰੀਮ ਕੋਰਟ ਨੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ ਮੁਆਵਜ਼ਾ ਦੇਣ ਦੇ ਹੁਕਮ ਜਾਰੀ ਕੀਤੇ ਸਨ ਪਰ ਜ਼ਮੀਨੀ ਪੱਧਰ ਦੀ ਗੱਲ ਕਰੀਏ ਤਾਂ ਕਿਸਾਨਾਂ ਨੂੰ ਹਾਲੇ ਤੱਕ ਕੁਝ ਵੀ ਨਹੀਂ ਮਿਲਿਆ। ਪੰਜਾਬ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਇਸ ਨੂੰ ਲੈ ਕੇ ਬਹੁਤ ਪਰੇਸ਼ਾਨ ਹਨ।