26 ਮਈ ਨੂੰ ਕਾਲੇ ਦਿਵਸ ਵੱਜੋਂ ਮਨਾਉਣਗੇ ਕਿਸਾਨ - ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ
ਰੂਪਨਗਰ: ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਦੇ ਖਿਲਾਫ ਲਗਾਤਾਰ ਕਿਸਾਨ ਜਥੇਬੰਦੀਆਂ ਦਿੱਲੀ ਦੇ ਵਿੱਚ ਸੰਘਰਸ਼ ਕੀਤਾ ਜਾ ਰਿਹਾ ਹੈ। 26 ਮਈ ਨੂੰ ਦਿੱਲੀ ਸੰਘਰਸ਼ ਨੂੰ 6 ਮਹੀਨੇ ਹੋ ਜਾਣਗੇ ਜਿਸ ਨੂੰ ਲੈ ਕੇ ਕਿਸਾਨਾਂ ਵੱਲੋਂ ਕਾਲੇ ਦਿਵਸ ਦੇ ਰੂਪ ਚ ਮਨਾਇਆ ਜਾਵੇਗਾ। ਇਸ ਸਬੰਧ ਚ ਕਿਸਾਨ ਆਗੂ ਨੇ ਦੱਸਿਆ ਕਿ ਇਸ ਸਮੇਂ ਦੌਰਾਨ ਨਾ ਕੇਂਦਰ ਸਰਕਾਰ ਵੱਲੋਂ ਅਤੇ ਨਾ ਹੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਕੋਈ ਸਾਰ ਲਈ ਜਾ ਰਹੀ ਹੈ। ਇਸ ਕਰਕੇ ਉਨ੍ਹਾਂ ਵੱਲੋਂ ਪੂਰੇ ਪੰਜਾਬ ਦੇ ਵਿੱਚ ਅਤੇ ਰੂਪਨਗਰ ਦੇ ਸ਼ਹਿਰ ਅਤੇ ਪਿੰਡਾਂ ਦੇ ਵਿੱਚ ਰੋਸ ਵਜੋਂ ਘਰਾਂ ਦੇ ਵਿੱਚ ਕਾਲੀਆਂ ਝੰਡੀਆਂ ਲਹਿਰਾਈਆਂ ਜਾਣਗੀਆਂ ਅਤੇ ਇਸ ਦਿਨ ਨੂੰ ਕਾਲੇ ਦਿਵਸ ਦੇ ਰੂਪ ਵਿੱਚ ਮਨਾਇਆ ਜਾਵੇਗਾ