FARMER PROTEST: 26 ਜੂਨ ਨੂੰ ਕਿਸਾਨਾਂ ਵੱਲੋਂ ਰਾਜ ਭਵਨ ਦਾ ਕੀਤਾ ਜਾਵੇਗਾ ਘਿਰਾਓ - Chandigarh
ਗੁਰਦਾਸਪੁਰ: ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਵੱਲੋਂ ਦਿੱਲੀ ਬਾਰਡਰ ’ਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚੇ ਦੀ ਕਾਲ ’ਤੇ 26 ਜੂਨ ਨੂੰ ਵੱਡੀ ਗਿਣਤੀ ’ਚ ਕਿਸਾਨਾਂ ਵੱਲੋਂ ਪੰਜਾਬ ਰਾਜ ਭਵਨ ਦਾ ਘਿਰਾਓ ਕੀਤਾ ਜਾਵੇਗਾ। ਇਸ ਸਬੰਧ ਚ ਕਿਸਾਨ ਆਗੂਆਂ ਨੇ ਕਿਹਾ ਕਿ ਬਟਾਲਾ ਵਿਖੇ ਕੀਤੀ ਗਈ ਵਿਸ਼ੇਸ਼ ਮੀਟਿੰਗ ’ਚ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਸੰਯੁਕਤ ਕਿਸਾਨ ਮੋਰਚਾ ਦੇ ਦਿੱਤੇ ਹਰ ਪ੍ਰੋਗਰਾਮ ਦੇ ਤਹਿਤ ਆਪਣਾ ਸੰਘਰਸ਼ ਜਾਰੀ ਰੱਖਣਗੇ| ਸਰਕਾਰ ਵੱਲੋਂ ਬਣਾਏ ਗਏ ਨਵੇਂ ਇਲੈਕਟ੍ਰਿਕਸਿਟੀ ਕਾਨੂੰਨ ਦਾ ਉਹ ਡਟ ਕੇ ਵਿਰੋਧ ਕਰਨਗੇ ਅਤੇ ਉਸ ਦੇ ਨਾਲ ਹੀ ਮੁਖ ਤੌਰ ’ਤੇ 26 ਜੂਨ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਕਾਲ ’ਤੇ ਰਾਜ ਭਵਨ ਚੰਡੀਗੜ੍ਹ ਦਾ ਵੱਡੀ ਗਿਣਤੀ ’ਚ ਕਿਸਾਨਾਂ ਵਲੋਂ ਘਿਰਾਓ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਇਹ ਵੀ ਕਿਹਾ ਕਿ ਕਿਸਾਨ ਅੰਦੋਲਨ ਦੇ 7 ਮਹੀਨੇ ਅਤੇ ਮੋਦੀ ਸਰਕਾਰ ਦੇ 7 ਸਾਲ ਪੂਰੇ ਹੋਣ ’ਤੇ ਸੰਯੁਕਤ ਕਿਸਾਨ ਮੋਰਚਾ ਵਲੋਂ ਦੇਸ਼ ਭਰ ਦੇ ਰਾਜਪਾਲਾਂ ਦੀਆਂ ਰਿਹਾਇਸ਼ਾਂ ਦੇ ਸਾਹਮਣੇ ਵੱਡਾ ਇਕੱਠ ਕਰ ਧਰਨਾ ਦਿੱਤਾ ਜਾਵੇਗਾ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਮੰਗ ਪੱਤਰ ਰਾਜਪਾਲ ਰਾਹੀਂ ਰਾਸ਼ਟਰਪਤੀ ਨੂੰ ਦਿੱਤਾ ਜਾਵੇਗਾ