19 ਫਰਵਰੀ ਨੂੰ ਭੋਗਪੁਰ ਖੰਡ ਮਿੱਲ ਦੇ ਬਾਹਰ ਕਿਸਾਨ ਕਰਨਗੇ ਪ੍ਰਦਰਸ਼ਨ - bhogpur khand mill
ਜਲੰਧਰ : ਕਿਸਾਨ ਜਥੇਬੰਦੀਆਂ ਨੇ ਜਲੰਧਰ ਦੇ ਪ੍ਰੈੱਸ ਕਲੱਬ ਵਿੱਚ ਪ੍ਰੈੱਸ ਕਾਨਫਰੰਸ ਕਰਦੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਿਸਾਨਾਂ ਦੀ ਕਰਜ਼ ਮਾਫ਼ੀ ਦੀ ਗੱਲ ਕਹੀ ਸੀ ਜੋ ਕਿ ਹਾਲੇ ਤੱਕ ਪੂਰੀ ਨਹੀਂ ਹੋਈ ਅਤੇ ਕਿਸਾਨਾਂ ਦੇ ਗੰਨੇ ਦਾ ਬਕਾਇਆ ਰਾਸ਼ੀ ਦੋ ਸਾਲ ਤੋਂ ਉਨ੍ਹਾਂ ਨੂੰ ਨਹੀਂ ਮਿਲੀ ਹੈ । ਜਿਸ ਦੇ ਚੱਲਦਿਆਂ ਕਿਸਾਨਾਂ ਨੂੰ ਦੋਹਰੀ ਮਾਰ ਪੈ ਰਹੀ ਹੈ ਕਿਸਾਨਾਂ ਦਾ ਕਹਿਣਾ ਹੈ ਕਿ ਜੋ ਕਿਸਾਨ ਵੀਰ ਖੁਦਕੁਸ਼ੀ ਕਰ ਰਹੇ ਹਨ ਉਨ੍ਹਾਂ ਨੂੰ ਅਪੀਲ ਹੈ ਕਿ ਇਸ ਸਮੱਸਿਆ ਦਾ ਹੱਲ ਖ਼ੁਦਕੁਸ਼ੀ ਨਹੀਂ ਹੈ ਉਹ ਆਪਣੇ ਹੱਕ ਦੇ ਲਈ ਸਰਕਾਰ ਦੇ ਖਿਲਾਫ ਧਰਨਾ ਪ੍ਰਦਰਸ਼ਨ ਕਰਨਗੇ ਅਤੇ ਪੰਜਾਬ ਵਿੱਚ ਨਵੇਂ ਪ੍ਰਾਜੈਕਟ ਨਾ ਆਉਣ ਨਾ ਆਉਣ ਦੇ ਕਾਰਨ ਸਾਰੇ ਨੌਜਵਾਨ ਪੀੜ੍ਹੀ ਵਿਦੇਸ਼ ਦੇ ਵੱਲ ਪੈਸਾ ਕਮਾਉਣ ਦੇ ਲਈ ਜਾ ਰਹੀ ਹੈ।ਇਸ ਮੌਕੇ ਕਿਸਾਨਾਂ ਨੇ ਐਲਾਨ ਕੀਤਾ ਕਿ 19 ਫਰਵਰੀ ਤੋਂ ਭੋਗਪੁਰ ਦੀ ਖੰਡ ਮਿੱਲ ਦੇ ਬਾਹਰ ਬਕਾਇਆ ਰਕਮ ਦੀ ਅਦਾਇਗੀ ਲਈ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।