ਮਲੇਰਕੋਟਲਾ: ਸਿੱਖ ਭਾਈਚਾਰੇ ਵੱਲੋਂ ਮੁਸਲਿਮ ਭਾਈਚਾਰੇ ਦੇ ਲੋਕਾਂ ਦੇ ਖੁੱਲ੍ਹਵਾਏ ਰੋਜ਼ੇ - ਮੁਸਲਿਮ ਭਾਈਚਾਰਾ
ਮਲੇਰਕੋਟਲਾ: ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਤੇ ਪਿੰਡ ਖੁਰਦ ਦੇ ਸਮੂਹ ਸਿੱਖ ਭਾਈਚਾਰੇ ਵੱਲੋਂ ਰਮਜ਼ਾਨ ਦੇ ਪਵਿੱਤਰ ਮਹੀਨੇ ਮੌਕੇ ਰੋਜ਼ਾ ਅਫ਼ਤਾਰੀ ਕਰਵਾਈ ਗਈ। ਇਸ ਮੌਕੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਪ੍ਰਧਾਨ ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਪਿੰਡ ਵਿਖੇ ਮੁਸਲਿਮ ਸਿੱਖ ਭਾਈਚਾਰੇ ਵਿੱਚ ਪਿਆਰ ਕਾਫ਼ੀ ਲੰਮੇ ਸਮੇਂ ਤੋਂ ਬਣਿਆ ਹੋਇਆ ਹੈ, ਜਿਸ ਕਰਕੇ ਇੱਕ ਦੂਜੇ ਦੇ ਧਾਰਮਿਕ ਤਿਉਹਾਰਾਂ ਨੂੰ ਮਿਲ ਕੇ ਮਨਾਉਂਦੇ ਹਨ।
Last Updated : May 16, 2020, 11:17 PM IST