ਜਲੰਧਰ ‘ਚ ਗੁੰਡਾਦਰਦੀ ਦਾ ਹੋਇਆ ਨੰਗਾ ਨਾਚ - ਲੋਟਸ ਫਾਇਨਾਂਸ
ਜਲੰਧਰ: ਪੰਜਾਬ ਵਿੱਚ ਬਦਮਾਸ਼ਾਂ ਦੇ ਹੌਂਸਲੇ ਇਸ ਕਦਰ ਵੱਧ ਚੁੱਕੇ ਹਨ ਕਿ ਉਹ ਕਿਸੇ ਦੇ ਵੀ ਘਰ ਜਾ ਕੇ ਘਰ ਦੇ ਮੈਂਬਰਾਂ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰ ਦਿੰਦੇ ਹਨ। ਤਾਜ਼ਾ ਮਾਮਲਾ ਜਲੰਧਰ (Jalandhar) ਤੋਂ ਸਾਹਮਣੇ ਆਇਆ ਹੈ। ਜਿੱਥੇ ਕੁਝ ਬਦਮਾਸ਼ਾ ਵੱਲੋਂ ਇੱਕ ਘਰ ਅੰਦਰ ਦਾਖਲ ਹੋ ਕੇ ਪਰਿਵਾਰਿਕ ਮੈਂਬਰਾਂ ‘ਤੇ ਤੇਜ਼ਧਾਰ ਹਥਿਆਰਾਂ (Sharp weapons) ਨਾਲ ਹਮਲਾ ਕੀਤਾ ਗਿਆ ਹੈ। ਇਸ ਹਮਲੇ ਵਿੱਚ ਕਈ ਪਰਿਵਾਰਿਕ ਮੈਂਬਰ ਜ਼ਖ਼ਮੀ (Injured) ਹੋ ਗਏ ਹਨ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਮੁੰਡੇ ਦਾ ਲੋਟਸ ਫਾਇਨਾਂਸ (Lotus Finance) ਨਾਮ ਦੀ ਕੰਪਨੀ ਦੇ ਨਾਲ ਪੈਸੇ ਦਾ ਲੈਣ-ਦੇਣ ਸੀ। ਜਿਸ ਨੂੰ ਲੈਕੇ ਮੁਲਜ਼ਮਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ।