ਫ਼ਤਿਹਗੜ੍ਹ ਸਾਹਿਬ: ਖੇਤੀ ਆਰਡੀਨੈਂਸਾਂ ਵਿਰੁੱਧ ਅਕਾਲੀ ਦਲ ਨੇ ਕੀਤਾ ਰੋਸ ਪ੍ਰਦਰਸ਼ਨ - agriculture ordinances
ਫ਼ਤਿਹਗੜ੍ਹ ਸਾਹਿਬ: ਕੇਂਦਰ ਸਰਕਾਰ ਵੱਲੋਂ ਖੇਤੀ ਸਬੰਧੀ ਪਾਸ ਕੀਤੇ ਗਏ ਆਰਡੀਨੈਂਸਾਂ ਦੇ ਵਿਰੋਧ ਵਿੱਚ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਦੀਦਾਰ ਸਿੰਘ ਭੱਟੀ ਦੀ ਅਗਵਾਈ ਵਿੱਚ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਨਾਹਰੇਬਾਜ਼ੀ ਕੀਤੀ ਗਈ। ਇਸ ਮੌਕੇ ਬੋਲਦਿਆਂ ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਆਰਡੀਨੈਂਸ ਕਿਸਾਨ ਵਿਰੋਧੀ ਹਨ, ਜਿਸਦਾ ਅਕਾਲੀ ਦਲ ਵਿਰੋਧ ਕਰਦਾ ਹੈ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਕੇਂਦਰ ਆਰਡੀਨੈਂਸ ਵਾਪਸ ਨਹੀਂ ਲੈ ਲੈਂਦਾ ਅਕਾਲੀ ਦਲ ਓਨਾ ਚਿਰ ਕਿਸਾਨਾਂ ਨਾਲ ਸੰਘਰਸ਼ ਵਿੱਚ ਡੱਟ ਕੇ ਸਾਥ ਦੇਵੇਗਾ।