ਫ਼ਤਿਹਗੜ੍ਹ ਸਾਹਿਬ: ਪਿੰਡ ਜੱਸੜਾਂ ਦੇ ਵਾਸੀਆਂ ਵੱਲੋਂ ਲੋੜਵੰਦਾਂ ਲਈ ਕੀਤੀ ਜਾ ਰਹੀ ਲੰਗਰ ਸੇਵਾ - ਲੰਗਰ ਸੇਵਾ
ਸ੍ਰੀ ਫ਼ਤਿਹਗੜ੍ਹ ਸਾਹਿਬ : ਕੋਰੋਨਾ ਵਾਇਰਸ ਦੇ ਚਲਦੇ ਕੰਮ ਨਾ ਮਿਲਣ ਕਾਰਨ ਮਜ਼ਦੂਰ ਵਰਗ ਤੇ ਦਿਹਾੜੀਦਾਰ ਲੋਕਾਂ ਲਈ ਆਪਣੇ ਪਰਿਵਾਰ ਨੂੰ ਰੋਟੀ ਖਵਾਉਣ ਔਖਾ ਹੋ ਗਿਆ ਹੈ। ਅਜਿਹੇ ਸਮੇਂ 'ਚ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਜੱਸੜਾਂ ਦੇ ਪਿੰਡ ਵਾਸੀਆਂ ਵੱਲੋਂ ਲੋੜਵੰਦਾਂ ਤੇ ਪ੍ਰਵਾਸੀ ਮਜ਼ਦੂਰਾਂ ਲਈ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ। ਪਿੰਡ ਵਾਸੀਆਂ ਵੱਲੋਂ ਇਨ੍ਹਾਂ ਲੋੜਵੰਦ ਲੋਕਾਂ ਨੂੰ ਦੋ ਸਮੇਂ ਲਈ ਲੰਗਰ ਸੇਵਾ ਕੀਤੀ ਜਾ ਰਹੀ ਹੈ। ਲੰਗਰ ਵਰਤਾਉਣ ਸਮੇਂ ਸੋਸ਼ਲ ਡਿਸਟੈਂਸਿੰਗ ਦਾ ਪੂਰਾ ਧਿਆਨ ਰੱਖਿਆ ਜਾਂਦਾ ਹੈ। ਪਿੰਡ ਵਾਸੀਆਂ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਲੋੜਵੰਦ ਲੋਕਾਂ ਨੇ ਸ਼ਲਾਘਾ ਕੀਤੀ ਹੈ।