ਫ਼ਤਿਹਗੜ੍ਹ ਸਾਹਿਬ ਪੁਲਿਸ ਨੇ ਢਾਈ ਕਿਲੋ ਅਫ਼ੀਮ ਸਮੇਤ ਇੱਕ ਕੀਤਾ ਕਾਬੂ - man with 2.5 kg of opium
ਸ੍ਰੀ ਫ਼ਤਿਹਗੜ੍ਹ ਸਾਹਿਬ: ਥਾਣਾ ਖੇੜੀ ਨੌਧ ਸਿੰਘ ਦੀ ਪੁਲਿਸ ਵੱਲੋਂ ਚੈਕਿੰਗ ਦੌਰਾਨ ਇੱਕ ਵਿਅਕਤੀ ਨੂੰ ਢਾਈ ਕਿਲੋਂ ਅਫ਼ੀਮ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਧਰਮਪਾਲ ਸਿੰਘ ਨੇ ਦੱਸਿਆ ਕਿ ਗੁਰਭੇਜ ਸਿੰਘ ਵਾਸੀ ਪਿੰਡ ਸ਼ਾਹਪੁਰ ਬਾਣਾ ਅਮਲੋਹ ਨੂੰ ਪੁਲਿਸ ਨੇ ਗਸ਼ਤ ਦੌਰਾਨ 800 ਗ੍ਰਾਮ ਅਫੀਮ ਸਣੇ ਕਾਬੂ ਕੀਤਾ ਸੀ। ਜਿਸ ਨੂੰ ਗ੍ਰਿਫ਼ਤਾਰ ਕਰ ਉਸ ਵਿਰੁੱਧ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ ਜਿਸ ਨੂੰ ਅਦਾਲਤ ਐਸ.ਡੀ.ਜੇ.ਐਮ ਖਮਾਣੋ ਵਿਖੇ ਪੇਸ਼ ਕਰ ਕੇ 2 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਸੀ। ਪੁੱਛ-ਗਿੱਛ ਦੌਰਾਨ 1 ਕਿਲੋ 750 ਗ੍ਰਾਮ ਹੋਰ ਅਫ਼ੀਮ ਬਰਾਮਦ ਕੀਤੀ ਗਈ। ਜਿਸ ਨੂੰ ਮਿਲਾ ਕੇ ਹੁਣ ਤੱਕ 2.550 ਕਿ.ਗ੍ਰਾ ਅਫ਼ੀਮ ਬਰਾਮਦ ਹੋਈ ਹੈ।