ਫ਼ਤਿਹਗੜ੍ਹ ਸਾਹਿਬ: ਮਾਤਾ ਗੁਜਰੀ ਤੇ ਛੋਟੇ ਸਾਹਿਬਜਾਦਿਆਂ ਦੀ ਸ਼ਹਾਦਤ 'ਤੇ ਕੱਢਿਆ ਦਸਤਾਰ ਚੇਤਨਾ ਮਾਰਚ - turban march
ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਗੁਰੂ ਗੋਬਿੰਦ ਸਿੰਘ ਜੀ, ਮਾਤਾ ਗੁਜਰ ਕੌਰ ਤੇ ਛੋਟੇ ਸਾਹਿਬਜਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਦਸਤਾਰ ਚੇਤਨਾ ਮਾਰਚ ਸਜਾਇਆ ਗਿਆ। ਇਸ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਰਵਿੰਦਰ ਸਿੰਘ ਨੇ ਰਵਾਨਾ ਕੀਤਾ। ਦਸਤਾਰ ਚੇਤਨਾ ਮਾਰਚ ਮੰਡੀ ਗੋਬਿੰਦਗੜ੍ਹ ਦੇ ਗੁਰਦੁਆਰਾ ਸੰਗਤਸਰ ਸਾਹਿਬ ਤੋਂ ਚੱਲ ਕੇ ਛੇਵੀਂ ਪਾਤਸ਼ਾਹੀ ਗੁਰੂ ਕੀ ਨਗਰੀ, ਕੋਟਲਾ, ਜੰਡਾਲੀ, ਡੇਰਾ ਮੀਰ ਮੀਰਾਂ ਤੋਂ ਹੁੰਦਾ ਹੋਇਆ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਗੁਰਦੁਆਰਾ ਜੋਤੀ ਸਰੂਪ ਸਾਹਿਬ 'ਚ ਸਮਾਪਤ ਹੋਇਆ।