ਕਰਫਿਊ ਦੌਰਾਨ ਲੋਕ ਨੂੰ ਘਰਾਂ ਵਿੱਚ ਰਹਿਣ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ
ਫਤਹਿਗੜ੍ਹ: ਕੋਰੋਨਾ ਵਾਇਰਸ ਨੂੰ ਦੇਖਦੇ ਹੋਏ ਪੰਜਾਬ ਵਿੱਚ ਕਰਫ਼ਿਊ ਨੂੰ ਸਖ਼ਤੀ ਨਾਲ ਲਾਗੂ ਕੀਤਾ ਗਿਆ ਹੈ। ਜਿਸ ਦਾ ਅਸਰ ਫਤਹਿਗੜ੍ਹ ਸਾਹਿਬ ਦੇ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ, ਜ਼ਿਲ੍ਹੇ ਵਿੱਚ ਪ੍ਰਸ਼ਾਸਨ ਵੱਲੋਂ ਵੱਖ-ਵੱਖ ਥਾਵਾਂ 'ਤੇ ਨਾਕੇ ਲਗਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉੱਥੇ ਹੀ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ 'ਤੇ ਸਖ਼ਤ ਕਾਰਵਾਈ ਵੀ ਕੀਤੀ ਜਾ ਰਹੀ ਹੈ। ਇਸ ਮੌਕੇ ਗੱਲਬਾਤ ਕਰਦੇ ਹੋਏ ਐਸਡੀਐਮ ਆਨੰਦ ਸਾਗਰ ਸ਼ਰਮਾ ਨੇ ਕਿਹਾ ਕਿ ਕਰਫ਼ਿਊ ਸਖ਼ਤੀ ਦੇ ਨਾਲ ਲਾਗੂ ਕਰ ਦਿੱਤਾ ਗਿਆ ਹੈ ਜਿਸ ਦੇ ਲਈ ਪੁਲਿਸ ਪ੍ਰਸ਼ਾਸਨ ਵੀ ਪੂਰੀ ਤਰ੍ਹਾਂ ਮੁਸਤੈਦ ਹੈ।