ਫ਼ਤਿਹਵੀਰ ਮੌਤ ਮਾਮਲਾ: ਡੀਸੀ ਦਫ਼ਤਰ ਬਾਹਰ ਭੁੱਖ ਹੜਤਾਲ 'ਤੇ ਬੈਠੇ ਲੋਕ - hunger strike outside sangrur DC office
ਸੰਗਰੂਰ: 2 ਸਾਲਾ ਫ਼ਤਿਹਵੀਰ ਸਿੰਘ ਨੂੰ ਇਨਸਾਫ਼ ਦਵਾਉਣ ਲਈ ਸੰਗਰੂਰ ਵਿੱਚ ਲੋਕ ਡਿਪਟੀ ਕਮਿਸ਼ਨਰ ਦੇ ਦਫ਼ਤਰ ਬਾਹਰ ਭੁੱਖ ਹੜਤਾਲ 'ਤੇ ਬੈਠੇ ਹਨ। ਲੋਕਾਂ ਵਿੱਚ ਪ੍ਰਸ਼ਾਸਨ ਦੀ ਲਾਪਰਵਾਹੀ ਨੂੰ ਲੈ ਕੇ ਕਾਫ਼ੀ ਰੋਸ ਹੈ ਅਤੇ ਉਹ ਮੰਗ ਕਰ ਰਹੇ ਹਨ ਕਿ ਇੱਕ ਉੱਚ ਪੱਧਰੀ ਕਮੇਟੀ ਵੱਲੋਂ ਇਸ ਮਾਮਲੇ ਦੀ ਜਾਂਚ ਕਰਵਾਈ ਜਾਵੇ ਅਤੇ ਜੋ ਵੀ ਦੋਸ਼ੀ ਪਾਏ ਜਾਣ ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ।