ਲੁਧਿਆਣਾ 'ਚ ਹੈਰੋਇਨ ਸਣੇ ਪਿਓ ਪੁੱਤ ਕਾਬੂ - Ludhiana drugs news
ਲੁਧਿਆਣਾ: ਜ਼ਿਲ੍ਹੇ ਵਿੱਚ ਐਸਟੀਐਫ ਰੇਂਜ ਵੱਲੋਂ ਨਾਕਾਬੰਦੀ ਦੌਰਾਨ ਕਾਰ ਸਵਾਰ ਨੂੰ ਕਾਬੂ ਕੀਤਾ ਗਿਆ ਹੈ ਜਿਨ੍ਹਾਂ ਕੋਲੋਂ 350 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਗ੍ਰਿਫਤਾਰ ਕੀਤੇ ਗਏ ਦੋਵੇਂ ਮੁਲਜ਼ਮ ਪਿਓ ਪੁੱਤ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਟੀਐਫ ਰੇਂਜ ਲੁਧਿਆਣਾ ਦੇ ਇੰਸਪੈਕਟਰ ਜਸਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਗੁਪਤ ਸੂਚਨਾ ਦੇ ਆਧਾਰ ਉੱਤੇ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਨਸ਼ਾ ਤਸਕਰੀ ਦੇ ਪਹਿਲਾਂ ਵੀ ਇਨ੍ਹਾਂ ਉੱਤੇ ਅਪਰਾਧਕ ਮਾਮਲੇ ਦਰਜ ਹਨ ਅਤੇ ਇਹ ਮੁਲਜ਼ਮ ਜੇਲ੍ਹ ਦੀ ਸਜ਼ਾ ਵੀ ਕੱਟ ਚੁੱਕੇ ਹਨ।