328 ਲਾਪਤਾ ਸਰੂਪਾਂ ਦੇ ਮਾਮਲੇ ਲਈ ਕਾਂਗਰਸੀ ਲੀਡਰਾਂ ਦੇ ਘਰਾਂ ਅੱਗੇ ਕੀਰਤਨ ਕਰ ਪ੍ਰਗਟਾਇਆ ਜਾਵੇਗਾ ਰੋਸ: ਫੌਜਾ ਸਿੰਘ - ਸਿੱਖ ਸੰਗਤਾਂ 'ਚ ਭਾਰੀ ਰੋਸ
ਬਰਨਾਲਾ: ਸ੍ਰੀ ਗੁਰੂ ਗ੍ਰੰਥ ਸਹਿਬ ਜੀ ਦੇ 328 ਲਾਪਤਾ ਸਰੂਪਾਂ ਦੇ ਮਾਮਲੇ ਨੂੰ ਲੈ ਕੇ ਸਿੱਖ ਸੰਗਤਾਂ 'ਚ ਭਾਰੀ ਰੋਸ ਹੈ। ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਫੌਜਾ ਸਿੰਘ ਤੇ ਸਿੱਖ ਸਦਭਾਵਨਾ ਦਲ ਦੇ ਮੁੱਖ ਸੇਵਾਦਾਰ ਭਾਈ ਬਲਦੇਵ ਸਿੰਘ ਵਡਾਲਾ ਵੱਲੋਂ ਇਸ ਮਾਮਲੇ ਦੇ ਮੁਲਜ਼ਮਾਂ ਨੂੰ ਸਜ਼ਾ ਦਵਾਉਣ ਲਈ ਪੱਕਾ ਮੋਰਚਾ ਲਾਇਆ ਗਿਆ ਹੈ। ਇਸ ਬਾਰੇ ਦੱਸਦੋ ਹੋਏ ਬਾਬਾ ਫੌਜਾ ਸਿੰਘਨੇ ਕਿਹਾ ਐਸਜੀਪੀਸੀ ਤੇ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ 'ਚ ਸਾਰਥਕ ਰੋਲ ਅਦਾ ਨਹੀਂ ਕੀਤਾ ਗਿਆ। ਇਸ ਲਈ ਪੰਜਾਬ ਸਰਕਾਰ ਦੇ ਖਿਲਾਫ ਸੰਗਤਾਂ ਵੱਲੋਂ ਕਾਂਗਰਸੀ ਲੀਡਰਾਂ ਦੇ ਘਰਾਂ ਅੱਗੇ ਕੀਰਤਨ ਕਰ ਰੋਸ ਪ੍ਰਗਟਾਇਆ। ਇਸ ਦੀ ਸ਼ੁਰੂਆਤ 22 ਦਸੰਬਰ ਨੂੰ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਅੱਗੇ ਕੀਰਤਨ ਕਰਕੇ ਕੀਤੀ ਜਾਵੇਗੀ। ਬਾਬਾ ਫੌਜਾ ਸਿੰਘ ਨੇ ਲਾਪਤਾ ਸਰੂਪਾਂ ਦੇ ਮਾਮਲੇ 'ਚ ਮੁਲਜ਼ਮਾਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।