ਕਣਕ ਦੀ ਖ਼ਰੀਦ ਨਾ ਹੋਣ ਕਾਰਨ ਫਾਜ਼ਿਲਕਾ ਦੇ ਕਿਸਾਨ ਪਰੇਸ਼ਾਨ
ਫਾਜ਼ਿਲਕਾ: ਜ਼ਿਲ੍ਹੇ ਦੇ ਫੋਕਲ ਪੁਆਇੰਟ ਮੰਡੀਆਂ 'ਚ ਕਣਕ ਦੀ ਖਰੀਦ ਨਾ ਹੋਣ ਕਰਕੇ ਕਿਸਾਨ ਬੇਹਦ ਪਰੇਸ਼ਾਨ ਹਨ। ਈਟੀਵੀ ਭਾਰਤ ਦੀ ਟੀਮ ਨਾਲ ਗੱਲ ਕਰਦਿਆਂ ਕਿਸਾਨਾਂ ਨੇ ਦੱਸਿਆ ਕਿ ਇੱਥੇ ਉਨ੍ਹਾਂ ਦੀ ਕਣਕ ਦੀ ਫਸਲ ਦੀ ਖਰੀਦ ਨਹੀਂ ਹੋ ਰਹੀ ਜਿਸ ਕਾਰਨ ਉਨ੍ਹਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਪਾਸ ਸਬੰਧੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦੋ ਦਿਨਾਂ ਤੋਂ ਉਹ ਮੰਡੀਆਂ 'ਚ ਆਪਣੀ ਫਸਲ ਲਿਆ ਕੇ ਬੈਠੇ ਹਨ ਤੇ ਖ਼ਰਾਬ ਮੌਸਮ ਕਾਰਨ ਉਨ੍ਹਾਂ ਨੂੰ ਭਾਰੀ ਨੁਕਸਾਨ ਹੋਣ ਦਾ ਖਦਸ਼ਾ ਹੈ। ਮੰਡੀ 'ਚ ਕੰਮ ਕਰਨ ਵਾਲੇ ਮਜ਼ਦੂਰਾਂ ਨੇ ਕਿਹਾ ਕਿ ਕਣਕ ਦੀ ਖਰੀਦ ਨਾ ਹੋਣ ਕਾਰਨ ਉਨ੍ਹਾਂ ਵੀ ਕੰਮ ਨਹੀਂ ਮਿਲ ਰਿਹਾ।