ਫਾਜ਼ਿਲਕਾ ਪੁਲਿਸ ਨੇ ਇੱਕ ਲੱਖ ਨਸ਼ੀਲੀਆਂ ਗੋਲੀਆਂ ਸਣੇ ਮੁਲਜ਼ਮ ਕੀਤਾ ਕਾਬੂ - narcotic pills
ਫਾਜ਼ਿਲਕਾ: ਥਾਣਾ ਖੁਈਆਂ ਸਰਵਰ ਦੀ ਪੁਲਿਸ ਨੇ ਪਿੰਡ ਗੁਮਜਾਲ ਨੇੜੇ ਨਾਕੇਬੰਦੀ ਦੌਰਾਨ ਇੱਕ ਲੱਖ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਅਧਿਕਾਰੀ ਹਰਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਾਕੇਬੰਦੀ ਦੌਰਾਨ ਉਨ੍ਹਾਂ ਸ਼ੱਕ ਦੇ ਆਧਾਰ 'ਤੇ ਇੱਕ ਕੈਂਟਰ, ਜਿਸ ਵਿੱਚ ਪਿਆਜ਼ ਲੱਦੇ ਹੋਏ ਸਨ, ਦੀ ਤਲਾਸ਼ੀ ਲਈ। ਤਲਾਸ਼ੀ ਦੌਰਾਨ ਟੱਰਕ ਵਿਚੋਂ ਇੱਕ ਲੱਖ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਨੇ ਮੁਲਜ਼ਮ ਡਰਾਈਵਰ ਨੂੰ ਹਿਸਾਰਤ 'ਚ ਲੈ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।