ਫਾਜ਼ਿਲਕਾ ਪੁਲਿਸ ਨੇ ਵਾਹਨ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼ - ਫਾਜ਼ਿਲਕਾ ਪੁਲਿਸ ਨੇ ਵਾਹਨ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼
ਫ਼ਾਜ਼ਿਲਕਾ ਪੁਲਿਸ ਨੇ ਵਾਹਨ ਚੋਰ ਦੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ 3 ਮੈਂਬਰਾਂ ਨੂੰ ਲੱਖਾਂ ਰੁਪਏ ਦੇ ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਂਚ ਅਧਿਕਾਰੀ ਨੇ ਦੱਸਿਆ ਕਿ ਇਹ ਚੋਰ ਗਿਰੋਹ ਫ਼ਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਕਈ ਹੋਰ ਥਾਵਾਂ ਤੋਂ ਵਾਹਨਾਂ ਦੀ ਚੋਰੀ ਕਰਦੇ ਸਨ। ਉਨ੍ਹਾਂ ਦੱਸਿਆ ਕਿ ਇਸ ਗਿਰੋਹ ਦੇ 5 ਮੈਂਬਰ ਹਨ, ਜਿਨ੍ਹਾਂ ਵਿਚੋਂ 3 ਮੈਂਬਰਾਂ ਨੂੰ ਪੁਲਿਸ ਨੇ ਫੜ੍ਹ ਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਲੋਂ ਚੋਰੀ ਕੀਤੇ 17 ਮੋਟਰਸਾਈਕਲ, 8 ਐਕਟਿਵਾ ਸਕੂਟਰਾਂ ਸਮੇਤ 25 ਵਾਹਨ ਬਰਾਮਦ ਕੀਤੇ ਗਏ ਹਨ।