ਫ਼ਾਜ਼ਿਲਕਾ ਪੁਲਿਸ ਨੇ ਮਾਕ ਡਰਿੱਲ ਕਰਕੇ ਪਿੰਡਾਂ ਵਾਸੀਆਂ ਨੂੰ ਕੋਰੋਨਾ ਵਾਇਰਸ ਪ੍ਰਤੀ ਕੀਤਾ ਜਾਗਰੁਕ - ਫ਼ਾਜ਼ਿਲਕਾ ਪੁਲਿਸ ਪ੍ਰਸ਼ਾਸਨ
ਪੂਰੇ ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ ਜਿਸ ਦੇ ਬਚਾਅ ਲਈ ਵੱਖ-ਵੱਖ ਜਥੇਬੰਦੀਆਂ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ ਜਿਵੇਂ ਕਿ ਮੁਫ਼ਤ ਮਾਸਕ ਦਿੱਤੇ ਜਾ ਰਹੇ ਹਨ। ਅਜਿਹਾ ਹੀ ਇੱਕ ਅਨੋਖਾ ਉਪਰਾਲਾ ਫ਼ਾਜ਼ਿਲਕਾ ਪੁਲਿਸ ਪ੍ਰਸ਼ਾਸਨ ਵੱਲੋਂ ਕੀਤਾ ਗਿਆ। ਪੁਲਿਸ ਪ੍ਰਸ਼ਾਸਨ ਨੇ ਪਿੰਡ ਆਵਾ 'ਚ ਮਾਕ ਡਰਿੱਲ ਕਰਕੇ ਕੋਰੋਨਾ ਵਾਇਰਸ ਤੋਂ ਬਚਣ ਦੇ ਉਪਾਅ ਨੂੰ ਲੋਕਾਂ ਨਾਲ ਸਾਂਝਾ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਦੇ ਮੁਫ਼ਤ ਟੈਸਟ ਵੀ ਕੀਤੇ। ਏਸੀਪੀ ਕੁਲਦੀਪ ਸ਼ਰਮਾ ਨੇ ਦੱਸਿਆ ਕਿ ਇਹ ਉਪਰਾਲਾ ਡੀਸੀਪੀ ਦੇ ਦਿਸ਼ਾਂ ਨਿਰਦੇਸ਼ਾਂ ਹੇਠਾਂ ਕੀਤਾ ਗਿਆ ਹੈ। ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ।