ਫ਼ਾਜ਼ਿਲਕਾ:ਬੇਮੌਸਮੀ ਭਾਰੀ ਬਾਰਿਸ਼ ਦੇ ਨਾਲ ਹੋਈ ਗੜੇਮਾਰੀ, ਕਿਸਾਨਾਂ ਦੀ ਪੱਕੀ ਫਸਲ ਹੋਈ ਖ਼ਰਾਬ - ਮੌਸਮੀ ਭਾਰੀ ਬਰਸਾਤ ਦੇ ਨਾਲ ਹੋਈ ਗੜੇਮਾਰੀ
ਫ਼ਾਜ਼ਿਲਕਾ ਜ਼ਿਲ੍ਹੇ 'ਚ ਬੀਤੇ ਦਿਨੀਂ ਭਾਰੀ ਬਾਰਿਸ਼ ਤੇ ਗੜੇਮਾਰੀ ਹੋਣ ਨਾਲ ਕਿਸਾਨਾਂ ਦੀ ਅੱਧ-ਪੱਕੀ ਫ਼ਸਲ ਖ਼ਰਾਬ ਹੋ ਗਈ ਹੈ। ਕਿਸਾਨਾਂ ਨੇ ਕਿਹਾ ਕਿ ਜ਼ਿਲ੍ਹਾਂ ਫ਼ਾਜ਼ਿਲਕਾ ਦੇ ਪਿੰਡ ਕਲਰ ਖੇੜਾ , ਗੁਮਜਾਲ, ਤਾਜ਼ਾ ਪੱਟੀ, ਉਸਮਾਨ ਖੇੜਾ, ਪੱਟੀ ਸਦੀਕ ਆਦਿ ਪਿੰਡਾਂ ਵਿੱਚ ਭਾਰੀ ਗੜੇਮਾਰੀ ਹੋਈ ਹੈ ਜਿਸ ਨਾਲ ਕਿਸਾਨਾਂ ਦੀ ਫਸਲ ਖਰਾਬ ਹੋ ਗਈ ਹੈ। ਇਸ ਨਾਲ ਕਿਸਾਨਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਸੂਬਾ ਸਰਕਾਰ ਤੋਂ 1 ਕਿਲ੍ਹੇ ਦੇ ਹਿਸਾਬ ਨਾਲ 50 ਹਜ਼ਾਰ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ।