ਘਰ ਅਤੇ ਦੇਸ਼ ਦੀ ਜ਼ਿੰਮੇਵਾਰੀਆਂ ਨੂੰ ਤਨਦੇਹੀ ਨਾਲ ਨਿਭਾ ਰਹੀਆਂ ਮਹਿਲਾ ਪੁਲਿਸ ਮੁਲਾਜ਼ਮ - gurdaspur police
ਸੂਬੇ 'ਚ ਲੱਗੇ ਕਰਫਿਊ ਦੌਰਾਨ ਜਿੱਥੇ ਪੰਜਾਬ ਪੁਲਿਸ ਦਾ ਕੰਮ ਸ਼ਲਾਘਾਯੋਗ ਹੈ ਉੱਥੇ ਹੀ ਜੇਕਰ ਮਹਿਲਾ ਪੁਲਿਸ ਕਰਮਚਾਰੀਆਂ ਦੀ ਗੱਲ ਕੀਤੀ ਜਾਵੇ ਤਾਂ ਉਹ ਕਾਬਿਲੇ-ਤਾਰੀਫ ਹੈ। ਡਾਕਟਰਾਂ ਦੇ ਨਾਲ-ਨਾਲ ਮਹਿਲਾ ਪੁਲਿਸ ਮੁਲਾਜ਼ਮ ਵੀ ਆਪਣੇ ਘਰਾਂ ਦੀ ਜਿੰਮੇਵਾਰੀਆਂ ਦੇ ਨਾਲ ਨਾਲ ਆਪਣੀ ਡਿਊਟੀ ਵੀ ਤਨਦੇਹੀ ਨਾਲ ਨਿਭਾ ਰਹੀਆਂ ਹਨ ਅਤੇ ਲਗਾਤਾਰ ਲੋਕਾਂ ਨੂੰ ਅਪੀਲ ਕਰ ਰਹੀਆਂ ਹਨ ਕਿ ਲੋਕ ਆਪਣੇ ਘਰਾਂ ਵਿੱਚ ਰਹਿਣ ਤਾਂ ਜੋ ਇਸ ਕੋਰੋਨਾ ਵਾਇਰਸ ਦੀ ਚੇਨ ਨੂੰ ਤੋੜਿਆ ਜਾ ਸਕੇ।