2 ਲੱਖ ਰੁਪਏ ਦੀ ਅਫ਼ੀਮ ਸਮੇਤ 1 ਨਸ਼ਾ ਤਸਕਰ ਕਾਬੂ - Drug smuggler
ਫ਼ਿਰੋਜ਼ਪੁਰ: ਕਸਬਾ ਜ਼ੀਰਾ ਦੇ ਐਸ.ਟੀ.ਐਫ਼. ਫ਼ਿਰੋਜ਼ਪੁਰ ਰੇਂਜ ਦੀ ਟੀਮ ਨੇ 1 ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਤਸਕਰ ਦੀ ਤਲਾਸ਼ੀ ਕਰਨ 'ਤੇ ਉਸ ਕੋਲੋਂ 1 ਕਿੱਲੋ ਅਫ਼ੀਮ ਸਮੇਤ 4 ਹਜ਼ਾਰ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਐਸ.ਟੀ.ਐਫ਼. ਦੇ ਇੰਚਾਰਜ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਸਾਡੀ ਟੀਮ ਨੇ ਜ਼ੀਰਾ ਦੇ ਮੇਨ ਚੌਕ ਵਿੱਚ ਨਾਕਾ ਲਾਇਆ ਹੋਇਆ ਸੀ। ਨਾਕੇਬੰਦੀ ਦੌਰਾਨ ਇਕ ਮੋਟਰਸਾਈਕਲ 'ਤੇ ਸਵਾਰ ਬੰਦੇ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ ਤਾਂ ਉਸ ਕੋਲੋਂ ਮਿਲੇ ਝੋਲੇ ਵਿੱਚ ਪਈ ਅਫ਼ੀਮ ਬਰਾਮਦ ਕੀਤੀ ਗਈ। 1ਕਿੱਲੋ ਅਫ਼ੀਮ ਦੀ ਕੌਮਾਂਤਰੀ ਪੱਧਰ 'ਤੇ ਕੀਮਤ 2 ਲੱਖ ਰੁਪਏ ਦੇ ਲਗਭਗ ਦੱਸੀ ਜਾ ਰਹੀ ਹੈ।