ਫ਼ਿਰੋਜ਼ਪੁਰ: ਦੁਕਾਨ 'ਚ ਚੋਰੀ ਕਰਨ ਵਾਲੇ ਵਰਕਰ ਨੂੰ ਪੁਲਿਸ ਨੇ ਕੀਤਾ ਕਾਬੂ - Firozpur latest news
ਫ਼ਿਰੋਜ਼ਪੁਰ: ਏਕਤਾ ਫਾਈਨੈਂਸ ਕੰਪਨੀ ਨਾਮ ਦੀ ਦੁਕਾਨ ਵਿੱਚ ਹੋਈ ਚੋਰੀ ਦੇ ਮਾਮਲੇ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਪੁਲਿਸ ਨੇ ਚੋਰੀ ਕਰਨ ਵਾਲੇ ਦੁਕਾਨ ਦੇ ਵਰਕਰ ਨੂੰ ਗ੍ਰਿਫਤਾਰ ਕਰ ਲਿਆ ਹੈ। ਦੁਕਾਨ ਦੇ ਮਾਲਕ ਪਵਨ ਕੁਮਾਰ ਨੇ ਦੱਸਿਆ ਕਿ 22 ਅਕਤੂਬਰ ਨੂੰ ਉਨ੍ਹਾਂ ਦੀ ਦੁਕਾਨ 'ਚ 2 ਲੱਖ, 4 ਹਜ਼ਾਰ ਰੁਪੇ ਚੋਰੀ ਕਰ ਲਏ ਗਏ ਸੀ। ਜਾਣਕਾਰੀ ਦਿੰਦੇ ਹੋਏ ਐਸਐਚਓ ਮੋਹਿਤ ਪਵਨ ਨੇ ਦੱਸਿਆ ਕਿ ਦੁਕਾਨ ਵਿੱਚੋਂ ਚੋਰੀ ਕਰਨ ਵਾਲੇ ਲਵਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਸ ਦੇ ਦੋ ਸਾਥੀਆਂ ਦੀ ਭਾਲ ਵੀ ਕੀਤੀ ਜਾ ਰਹੀ ਹੈ।