‘ਖੇਤੀ ਕਾਨੂੰਨਾਂ ਖ਼ਿਲਾਫ਼ ਲੜਾਈ ਲੰਬੀ, ਜਿੱਤਕੇ ਹੀ ਮੁੜਾਂਗੇ ਘਰ’ - United Farmers Front
ਬਰਨਾਲਾ: ਖੇਤੀ ਕਾਨੂੰਨਾਂ ਦੇ ਸੰਘਰਸ਼ ਦੇ ਚੱਲਦਿਆਂ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਬਰਨਾਲਾ ਵਿਖੇ ਐਫ਼ਸੀਆਈ ਦੇ ਦਫ਼ਤਰ ਅਤੇ ਗੁਦਾਮਾਂ ਦਾ ਕਿਸਾਨਾਂ ਵੱਲੋਂ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਘਿਰਾਓ ਕੇਂਦਰ ਸਰਕਾਰ ਅਤੇ ਐਫ਼ਸੀਆਈ ਵੱਲੋਂ ਫ਼ਸਲ ਦੀ ਖ਼ਰੀਦ ਨੂੰ ਲੈ ਕੇ ਕਿਸਾਨਾਂ ਵੱਲੋਂ ਜ਼ਮੀਨਾਂ ਦੇ ਵੇਰਵੇ ਦੇਣ ਸਮੇਤ ਹੋਰ ਸ਼ਰਤਾਂ ਲਗਾਉਣ ਦੇ ਰੋਸ ਵੱਜੋਂ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ’ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਣਕ ਦੀ ਖਰੀਦ ਦੇ ਸਮੇਂ ਬਿਨਾਂ ਵਜਾ ਸ਼ਰਤਾਂ ਲਗਾਈਆਂ ਗਈਆਂ ਹਨ। ਉਹਨਾਂ ਨੇ ਕਿਹਾ ਕਿ ਕਿਸਾਨ ਸਰਕਾਰ ਦੀਆਂ ਸਾਰੀਆਂ ਪ੍ਰੇਸਾਨੀਆਂ ਝੱਲਣ ਲਈ ਤਿਆਰ ਹਨ, ਪਰ ਖੇਤੀ ਕਾਨੂੰਨਾਂ ਰੱਦ ਕਰਵਾਏ ਬਿਨਾਂ ਸੰਘਰਸ਼ ਵਾਪਸ ਨਹੀਂ ਲੈਣਗੇ।