ਅਕਾਲੀ ਦਲ ਤੇ ਬਸਪਾ ਗੱਠਜੋੜ ਬਣਨ 'ਤੇ ਵੰਡੇ ਲੱਡੂ - ਸ਼੍ਰੋਮਣੀ ਅਕਾਲੀ ਦਲ
ਲੁਧਿਆਣਾ:ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਗੱਠਜੋੜ ਹੋਣ ‘ਤੇ ਰਾਏਕੋਟ ਵਿਖੇ ਪਾਰਟੀਆਂ ਦੇ ਵਰਕਰਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਰਾਏਕੋਟ ਤੋਂ ਇੰਚਾਰਜ ਬਲਵਿੰਦਰ ਸਿੰਘ ਸੰਧੂ ਦੇ ਮੁੱਖ ਦਫਤਰ ਵਿੱਚ ਦੋਵਾਂ ਪਾਰਟੀਆਂ ਦੇ ਵਰਕਰਾਂ ਨੇ ਲੱਡੂ ਵੰਡੇ। ਇਸ ਦੌਰਾਨ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਸੰਘਰਸ਼ ਚੋਂ ਪੈਦਾ ਹੋਈਆਂ ਪਾਰਟੀਆਂ ਹੈ।ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਆਮ ਲੋਕਾਂ ਖ਼ਾਸਕਰ ਗ਼ਰੀਬ ਤੇ ਦਲਿਤ ਵਰਗ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੀਆਂ ਆ ਰਹੀਆਂ ਹਨ ਜਿਸਦੇ ਚਲਦੇ ਸ੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਪੱਚੀ ਸਾਲਾਂ ਬਾਅਦ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਦੁਬਾਰਾ ਕੀਤਾ ਗਿਆ ਗੱਠਜੋੜ ਇੱਕ ਇਤਿਹਾਸਕ ਫੈਸਲਾ ਹੈ।