ਲੁਧਿਆਣਾ ਦੇ ਕਾਕੋਵਾਲ ਇਲਾਕੇ 'ਚ ਦੋ ਧਿਰਾਂ ਵਿਚਾਲੇ ਝਗੜਾ, ਸੀਸੀਟੀਵੀ ਵੀਡੀਓ ਵਾਇਰਲ - ਕਾਕੋਵਾਲ ਰੋਡ
ਲੁਧਿਆਣਾ: ਕਾਕੋਵਾਲ ਰੋਡ ਇਲਾਕੇ 'ਚ ਬੀਤੇ ਦਿਨੀਂ ਦੋ ਧਿਰਾਂ ਵਿਚਾਲੇ ਜਮ ਕੇ ਝਗੜਾ ਹੋਇਆ। ਇਸ ਦੌਰਾਨ ਡਾਂਗਾਂ-ਸੋਟੀਆਂ ਚੱਲਦੀਆਂ ਵਿਖਾਈ ਦਿੱਤੀਆਂ ਅਤੇ ਇਹ ਤਸਵੀਰਾਂ ਹੁਣ ਸੋਸ਼ਲ ਮੀਡੀਆ 'ਤੇ ਲਗਾਤਾਰ ਵਾਇਰਲ ਹੋ ਰਹੀਆਂ ਹਨ। ਝਗੜਾ ਇਸ ਕਦਰ ਵਧ ਗਿਆ ਕਿ ਲੜਾਈ ਦੌਰਾਨ ਔਰਤਾਂ ਨੂੰ ਵੀ ਨਹੀਂ ਬਖਸ਼ਿਆ ਗਿਆ। ਔਰਤਾਂ ਨਾਲ ਵੀ ਕੁੱਟਮਾਰ ਕਰਦੇ ਦੀਆਂ ਵੀਡੀਓ ਸੋਸ਼ਲ ਮੀਡੀਆ ਦੇ ਵਾਇਰਲ ਹੋ ਰਹੀਆਂ ਹਨ। ਇਸ ਵੀਡੀਓ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਪਹਿਲਾਂ ਇੱਕ ਪਰਿਵਾਰ ਵੱਲੋਂ ਇੱਕ ਨੌਜਵਾਨ 'ਤੇ ਹਮਲਾ ਕੀਤਾ ਜਾਂਦਾ ਹੈ ਜਿਸ ਤੋਂ ਬਾਅਦ ਨੌਜਵਾਨ ਆਪਣੇ ਸਾਥੀਆਂ ਨੂੰ ਬੁਲਾਉਂਦਾ ਹੈ ਅਤੇ ਫਿਰ ਉਸ ਪਰਿਵਾਰ 'ਤੇ ਹਮਲਾ ਕਰਦਾ ਹੈ।