ਬਿਨਾਂ ਮਨਜੂਰੀ ਦੇ ਪ੍ਰਦਰਸ਼ਨ ਕਰਨ ਵਾਲਿਆਂ ਵਿਰੁੱਧ ਮਾਮਲਾ ਦਰਜ - ਵਿਧਾਇਕ ਪਰਗਟ ਸਿੰਘ
ਜਲੰਧਰ: ਜ਼ਿਲ੍ਹੇ ਦੇ ਬੱਸ ਸਟੈਂਡ ਦੇ ਬਾਹਰ ਬੱਸ ਐਂਡ ਸ਼ੋਪਕੀਪਰ ਐਸੋਸੀਏਸ਼ਨ ਵੱਲੋਂ ਵਿਧਾਇਕ ਪਰਗਟ ਸਿੰਘ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਬੱਸ ਐਂਡ ਸ਼ੋਪਕੀਪਰ ਐਸੋਸੀਏਸ਼ਨ ਦੇ ਪ੍ਰਧਾਨ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਪਰਗਟ ਸਿੰਘ ਉਨ੍ਹਾਂ ਨੂੰ ਤੰਗ ਪਰੇਸ਼ਾਨ ਕਰ ਰਹੇ ਸੀ। ਉਨ੍ਹਾਂ ਨੇ ਇਸ ਸਬੰਧ 'ਚ ਨਗਰ ਨਿਗਮ ਮੇਅਰ ਕਮਿਸ਼ਨਰ, ਸਾਂਸਦ ਸੰਤੋਖ ਸਿੰਘ ਚੌਧਰੀ ਨੂੰ ਸ਼ਿਕਾਇਤ ਵੀ ਦਰਜ ਕਰਵਾਈ ਸੀ ਜਿਸ ਮਗਰੋਂ ਮੇਅਰ ਦਫ਼ਤਰ 'ਚ ਪਰਗਟ ਸਿੰਘ ਨੇ ਉਨ੍ਹਾਂ ਨਾਲ ਬਦਸਲੂਕੀ ਕੀਤੀ ਤੇ ਉਨ੍ਹਾਂ ਨਾਲ ਅਪ-ਸ਼ਬਦਾਵਲੀ ਦੀ ਵਰਤੋਂ ਕੀਤੀ। ਉਨ੍ਹਾਂ ਨੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਪਰਗਟ ਸਿੰਘ ਨੂੰ ਵਿਧਾਇਕ ਦੇ ਅਹੁਦੇ ਤੋਂ ਹਟਾਇਆ ਜਾਵੇ। ਇਸ ਦੇ ਦੂਜੇ ਪਾਸੇ ਹੀ ਏਸੀਪੀ ਦਾ ਕਹਿਣਾ ਹੈ ਬੱਸ ਐਂਡ ਸ਼ੋਪਕੀਪਰ ਐਸੋਸੀਏਸ਼ਨ ਨੇ ਬਿਨਾਂ ਕਿਸੇ ਇਜ਼ਾਜਤ ਦੇ ਬੱਸ ਸਟੈਂਡ ਬਾਹਰ ਧਰਨਾ ਲਗਾਇਆ ਸੀ ਜਿਸ ਤਹਿਤ ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ 'ਚੋਂ 10 ਲੋਕਾਂ ਉੱਤੇ ਐੱਫਆਈਆਰ ਦਰਜ ਕਰ ਲਈ ਹੈ ਤੇ 186 ਤੇ 51 ਦੀ ਡਿਜ਼ਾਸਟਰ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।