ਕਿਸਾਨਾਂ ਦੇ ਸੰਘਰਸ਼ ਦੀ ਅਵਾਜ ਨੂੰ ਬੁਲੰਦ ਕਰਨ ਲਈ ਗੁਰਦਾਸਪੁਰ ਵਿੱਚ ਫ਼ਿਲਮੀ ਅਦਾਕਾਰਾਂ ਨੇ ਕੀਤੀ ਰੈਲੀ
ਗੁਰਦਾਸਪੁਰ: ਅੱਜ ਦੇ ਇਸ ਰੋਸ ਪ੍ਰਦਰਸ਼ਨ ਵਿੱਚ ਪੰਜਾਬ ਦੇ ਉੱਘੇ ਕਲਾਕਾਰ ਯੋਗਰਾਜ ਸਿੰਘ ਅਤੇ ਗੁੱਗੂ ਗਿੱਲ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕਰਕੇ ਕਿਸਾਨਾਂ ਨੂੰ ਮਾਰਨ ਵਾਲੀਆਂ ਸਰਕਾਰਾਂ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ। ਇਸ ਮੌਕੇ ਯੋਗਰਾਜ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਬਾਰੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਉਨਾਂ ਦੇ ਪਿਆਰੇ ਪੁੱਤਰ ਵਾਂਗ ਹੈ ਜਿਸ ਨੂੰ ਉਹ ਕਈ ਵਾਰ ਕਹਿ ਚੁੱਕੇ ਹਨ ਕਿ ਜਿਸ ਪਾਰਟੀ ਵਿੱਚ ਰੋਜਾਨਾ ਕਿਚ-ਕਿਚ ਰਹਿੰਦੀ ਹੈ, ਉਸ ਵਿੱਚ ਰਹਿਣ ਦੀ ਬਜਾਏ ਉਹ ਅਜਿਹੀ ਪਾਰਟੀ ਨੂੰ ਛੱਡ ਕੇ ਉਨਾਂ ਦੇ ਨਾਲ ਆ ਜਾਣ ਅਤੇ ਨਵੀਂ ਪਾਰਟੀ ਬਣਾ ਕੇ ਪੰਜਾਬ ਦੀ ਸੇਵਾ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਅੱਜ ਪੰਜਾਬ ਨੂੰ ਨਵੀਂ ਪਾਰਟੀ ਦੀ ਲੋੜ ਹੈ। ਇਸੇ ਤਰ੍ਹਾਂ ਗੁੱਗੂ ਗਿੱਲ ਨੇ ਵੀ ਆਪਣੀ ਬੁਲੰਦ ਆਵਾਜ਼ ਵਿੱਚ ਨੌਜਵਾਨਾਂ ਅਤੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਸਾਨਾਂ ਦੇ ਹੱਕਾਂ ਵਿੱੱਚ ਡਟਣ ਦਾ ਸੱਦਾ ਦਿੱਤਾ ਅਤੇ ਨਾਲ ਹੀ ਕੇਂਦਰ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਕਾਲੇ ਕਾਨੂੰਨ ਤੁਰੰਤ ਰੱਦ ਕਰਕੇ ਕਿਸਾਨਾਂ ਦੇ ਹੱਕ ਬਹਾਲ ਕੀਤੇ ਜਾਣ।