ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਲਹਿਰਾਇਆ ਤਿਰੰਗਾ - ਆਜ਼ਾਦੀ
ਬਠਿੰਡਾ:ਸੁਤੰਤਰਤਾ ਦਿਵਸ ‘ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਤਿਰੰਗਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਕਿਹਾ, ਕਿ ਸ਼ਹੀਦਾਂ ਦੀ ਬਦੌਲਤ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਵੱਡੀ ਗਿਣਤੀ ਵਿੱਚ ਲੋਕ ਤਿਰੰਗੇ ਨੂੰ ਸਲਾਮੀ ਦੇਣ ਲਈ ਪਹੁੰਚੇ ਹਨ। ਇਹ ਸਲਾਮੀ ਸ਼ਹੀਦਾਂ ਨੂੰ ਸਮਰਪਿਤ ਹੈ। ਇਸ ਮੌਕੇ ਉਨ੍ਹਾਂ ਨੇ ਨਾਮਣਾ ਖੱਟਣ ਵਾਲੇ ਵਿਅਕਤੀਆਂ ਨੂੰ ਸਨਮਾਨਿਤ ਵੀ ਕੀਤਾ ਅਤੇ ਮਹਿਲਾਵਾਂ ਨੂੰ ਸਿਲਾਈ ਮਸ਼ੀਨਾਂ ਦਿੱਤੀਆਂ। ਉਨ੍ਹਾਂ ਨੇ ਕਿਹਾ, ਕਿ ਅਸੀਂ ਅੱਜ ਇੱਕ ਆਜ਼ਾਦ ਦੇਸ਼ ਦੇ ਨਾਗਰਿਕ ਹਾਂ, ਜਿਸ ਲਈ ਸਾਡੇ ਬਜ਼ੁਰਗਾਂ ਨੇ ਵੱਡੀ ਵੱਡੀਆ-ਵੱਡੀਆਂ ਕੁਰਬਾਨੀਆਂ ਦਿੱਤੀਆ ਹਨ। ਇਸ ਮੌਕੇ ਉਨ੍ਹਾਂ ਨੇ ਕਿਹਾ, ਕਿ ਠੇਕੇ ‘ਤੇ ਕੰਮ ਕਰ ਰਹੇ ਸਾਰੇ ਮੁਲਾਜ਼ਮਾਂ ਨੂੰ ਜਲਦ ਪੱਕਾ ਕੀਤੇ ਜਾਵੇਗਾ।