ਸਨਅਤਕਾਰਾਂ ਨੂੰ ਮਿਲੇ ਵਿੱਤ ਮੰਤਰੀ, ਪੰਜਾਬ ਵਿੱਚ ਹੋਰ ਨਿਵੇਸ਼ ਕਰਨ ਦੀ ਕੀਤੀ ਅਪੀਲ
ਮੁਹਾਲੀ ਵਿਖੇ 5 ਤੇ 6 ਦਸੰਬਰ ਨੂੰ ਹੋਣ ਵਾਲੇ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ-2019 ਸਬੰਧੀ ਇਨਵੈਸਟ ਪੰਜਾਬ ਵੱਲੋਂ ਸਨਅਤਕਾਰਾਂ ਦੀਆਂ ਮੁਸ਼ਕਲਾਂ ਜਾਣਨ ਲਈ ਕਰਵਾਏ ਸੰਮੇਲਨ ਦੌਰਾਨ ਨਿਵੇਸ਼ਕਾਂ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਸਫ਼ਲਤਾ ਨਾਲ ਇੰਸਪੈਕਟਰ ਰਾਜ ਦਾ ਖਾਤਮਾ ਕੀਤਾ ਹੈ, ਇਸ ਨਾਲ ਪੰਜਾਬ ਵਿੱਚ ਪਿਛਲੇ ਢਾਈ ਸਾਲਾਂ ਦੌਰਾਨ 50 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋ ਚੁੱਕਿਆ ਹੈ। ਇਸ ਦੇ ਨਾਲ ਹੀ ਉਨਾਂ ਵੱਡੇ ਸਨਅਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿੱਚ ਹੋਰ ਨਿਵੇਸ਼ ਕਰਨ ਤਾਂ ਕਿ ਸੂਬੇ ਨੂੰ ਨਿਵੇਸ਼ ਪੱਖੋਂ ਉਚਾਈਆਂ 'ਤੇ ਪਹੁੰਚਾਇਆ ਜਾ ਸਕੇ। ਮਨਪ੍ਰੀਤ ਬਾਦਲ ਨੇ ਮੋਦੀ ਸਰਕਾਰ ਵੱਲੋਂ ਮਾਲੀਆ ਵੰਡ ਅਨੁਪਾਤ ਵਿੱਚ ਪੱਖਪਾਤ ਦੀ ਆਲੋਚਨਾ ਕਰਦਿਆਂ ਜੀ.ਐਸ.ਟੀ. ਵਿੱਚੋਂ ਰਾਜ ਦਾ ਹਿੱਸਾ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਅਦਾਇਗੀ ਵਿੱਚ ਦੇਰੀ ਕਾਰਨ ਪੰਜਾਬ ਨੂੰ ਵਾਰ ਵਾਰ ਨੁਕਸਾਨ ਨਾ ਝੱਲਣਾ ਪਵੇ।
TAGGED:
ਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ