ਪੰਜਾਬ ਦੇ ਵਿਧਾਇਕ ਦੀ ਵੀਡੀਓ ਵਾਇਰਲ - distribute Money
ਪਠਾਨਕੋਟ : ਹਲਕਾ ਭੋਆ ਦੇ ਵਿਧਾਇਕ ਜੋਗਿੰਦਰ ਪਾਲ ਆਏ ਦਿਨ ਆਪਣੇ ਬਿਆਨਾਂ ਤੇ ਹਰਕਤਾਂ ਦੇ ਕਾਰਨ ਸੁਰਖੀਆਂ ਵਿੱਚ ਰਹਿੰਦੇ ਹਨ। ਮੁੜ ਇੱਕ ਵਾਰ ਵਿਧਾਇਕ ਜੋਗਿੰਦਰ ਪਾਲ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਸ ਦੇ ਵਿੱਚ ਵਿਧਾਇਕ ਲੋਕਾਂ ਨੂੰ ਪੈਸੇ ਵੰਡਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਲੈ ਕੇ ਕਈ ਤਰ੍ਹਾਂ ਦੇ ਖ਼ਦਸ਼ੇ ਪ੍ਰਗਟਾਏ ਜਾ ਰਹੇ ਹਨ। ਕੁੱਝ ਲੋਕਾਂ ਦਾ ਕਹਿਣਾ ਹੈ ਕਿ ਹਲਕੇ ਦੇ ਵਿਕਾਸ ਕਾਰਜ ਪੂਰੇ ਨਾਂ ਹੋਣ 'ਤੇ ਇਸ ਮਾਮਲੇ 'ਤੇ ਪਰਦਾ ਪਾਉਣ ਲਈ ਉਹ ਲੋਕਾਂ ਨੂੰ ਪੈਸੇ ਵੰਡ ਰਹੇ ਹਨ। ਕੁੱਝ ਲੋਕ ਇਸ ਨੂੰ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਨਾਲ ਵੀ ਜੋੜ ਕੇ ਵੇਖ ਰਹੇ ਹਨ ਤੇ ਅਜਿਹਾ ਕਰ ਰਹੇ ਹਨ ਤੇ ਆਪਣਾ ਵੋਟ ਬੈਂਕ ਪੱਕਾ ਕਰ ਰਹੇ ਹਨ।