ਰਵੀਨਾ ਟੰਡਨ, ਭਾਰਤੀ ਸਿੰਘ ਅਤੇ ਫਰਾਹ ਖ਼ਾਨ ਵਿਰੁੱਧ ਅਜਨਾਲਾ 'ਚ FIR - ਫਰਾਹ ਖ਼ਾਨ ਵਿਰੁੱਧ ਅਜਨਾਲਾ 'ਚ FIR
ਅੰਮ੍ਰਿਤਸਰ: ਪੰਜਾਬ ਵਿੱਚ ਫਿਲਮ ਅਦਾਕਾਰਾ ਰਵੀਨਾ ਟੰਡਨ, ਕਾਮੇਡੀਅਨ ਭਾਰਤੀ ਸਿੰਘ ਅਤੇ ਫਿਲਮ ਨਿਰਮਾਤਾ ਫਰਾਹ ਖਾਨ ਵਿਰੁੱਧ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਗਿਆ ਹੈ। ਅੰਮ੍ਰਿਤਸਰ ਜ਼ਿਲ੍ਹੇ ਅਧੀਨ ਪੈਂਦੀ ਅਜਨਾਲਾ ਪੁਲਿਸ ਨੇ ਬੁੱਧਵਾਰ ਰਾਤ ਨੂੰ ਕੇਸ ਦਰਜ ਕੀਤਾ। ਇਨ੍ਹਾਂ 'ਤੇ ਇੱਕ ਸ਼ੋਅ ਵਿੱਚ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦਾ ਦੋਸ਼ ਲਗਿਆ ਹੈ। ਨਿੱਜੀ ਯੂ ਟਿਊਬ ਚੈਨਲ ਦੇ ਇੱਕ ਕਾਮੇਡੀ ਪ੍ਰੋਗਰਾਮ 'ਚ ਇਸਾਈ ਧਰਮ ਨੂੰ ਲੈ ਕੇ ਕੁਝ ਟਿੱਪਣੀ ਕੀਤੀ ਸੀ ਜੋ ਲੋਕਾਂ ਨੂੰ ਪਸੰਦ ਨਹੀਂ ਆਈ। ਸ਼ਿਕਾਇਤ 'ਚ ਕਿਹਾ ਗਿਆ ਹੈ ਕਿ ਜਿਨ੍ਹਾਂ ਸ਼ਬਦਾ ਦੀ ਵਰਤੋਂ ਪ੍ਰੋਗਰਾਮ 'ਚ ਕੀਤੀ ਗਈ ਹੈ ਉਸ ਨਾਲ ਇਸਾਈ ਧਰਮ ਦਾ ਨਿਰਾਦਰ ਹੋਇਆ ਹੈ। ਪੁਲਿਸ ਨੇ ਵੀਡੀਓ ਦੀ ਜਾਂਚ ਕਰਨ ਤੋਂ ਬਾਅਦ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਆਈਪੀਸੀ ਦੀ ਧਾਰਾ 295-A ਤਹਿਤ ਮਾਮਲਾ ਦਰਜ ਕੀਤਾ ਹੈ। ਅਜਨਾਲਾ (ਅੰਮ੍ਰਿਤਸਰ) ਡੀਐਸਪੀ ਸੋਹਣ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਅਦਾਕਾਰਾ ਰਵੀਨਾ ਟੰਡਨ, ਕਾਮੇਡੀਅਨ ਭਾਰਤੀ ਸਿੰਘ ਅਤੇ ਡਾਇਰੈਕਟਰ-ਨਿਰਮਾਤਾ ਫਰਾਹ ਖ਼ਾਨ ਵਿਰੁੱਧ ਸ਼ਿਕਾਇਤ ਮਿਲੀ ਹੈ। ਸ਼ਿਕਾਇਤਕਰਤਾ ਨੇ ਈਸਾਈ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦਾਅਵਾ ਕੀਤਾ ਹੈ।