ਰਾਜਧਾਨੀ ਦਿੱਲੀ 'ਚ CBI ਬਿਲਡਿੰਗ ਨੂੰ ਲੱਗੀ ਅੱਗ - ਫਾਇਰ ਬ੍ਰਿਗੇਡ
ਨਵੀਂ ਦਿੱਲੀ: ਰਾਜਧਾਨੀ ਦਿੱਲੀ 'ਚ ਸੀ.ਬੀ.ਆਈ ਬਿਲਡਿੰਗ ਨੂੰ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਅੱਗ ਲੱਗਣ ਨਾਲ ਹੜਕੰਪ ਮਚ ਗਿਆ। ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ, ਜਿਨਾਂ ਵਲੋਂ ਅੱਗ 'ਤੇ ਕਾਬੂ ਪਾਉਣ ਲਈ ਨਿਰੰਤਰ ਮਿਹਨਤ ਕੀਤੀ ਜਾ ਰਹੀ ਹੈ। ਅੱਗ ਲੱਗਣ ਦੇ ਕਾਰਨਾਂ ਦਾ ਹੁਣ ਤੱਕ ਪਤਾ ਨਹੀਂ ਲੱਗ ਸਕਿਆ। ਹੁਣ ਤੱਕ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਗੱਲ ਸਾਹਮਣੇ ਨਹੀਂ ਆਈ।