ਜਲੰਧਰ: ਇਲੈਕਟ੍ਰਾਨਿਕਸ ਸਮਾਨ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਨੁਕਸਾਨ - ਲੱਖਾਂ ਰੁਪਏ ਦਾ ਨੁਕਸਾਨ
ਜਲੰਧਰ: ਸ਼ਹਿਰ ਦੇ ਮਾਡਲ ਟਾਊਨ ਇਲਾਕੇ 'ਚ ਦੇਰ ਰਾਤ ਇੱਕ ਇਲੈਕਟ੍ਰਾਨਿਕਸ ਸਮਾਨ ਦੀ ਦੁਕਾਨ 'ਚ ਭਿਆਨਕ ਅੱਗ ਲੱਗ ਗਈ। ਸਥਾਨਕ ਲੋਕਾਂ ਨੇ ਅੱਗ ਲੱਗਣ ਸਬੰਧੀ ਦੁਕਾਨਦਾਰ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਇਸ ਬਾਰੇ ਦੱਸਦੇ ਹੋਏ ਫਾਇਰ ਬ੍ਰਿਗੇਡ ਅਧਿਕਾਰੀ ਰਜਿੰਦਰ ਸਹੋਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ 11 ਵਜੇ ਅੱਗ ਲੱਗਣ ਸਬੰਧੀ ਫੋਨ ਆਇਆ ਸੀ। ਇਸ ਤੋਂ ਬਾਅਦ ਉਹ ਆਪਣੀ ਟੀਮ ਨਾਲ ਤੁਰੰਤ ਘਟਨਾ ਵਾਲੀ ਥਾਂ ਪੁੱਜੇ। ਤਿੰਨ ਘੰਟਿਆਂ ਦੀ ਕੜੀ ਮਸ਼ਕਤ ਤੋਂ ਬਾਅਦ ਅੱਗ ਉੱਤੇ ਕਾਬੂ ਪਾ ਲਿਆ ਗਿਆ। ਫਿਲਹਾਲ ਅੱਗ ਲੱਗਣ ਦਾ ਮੁੱਖ ਕਾਰਨ ਸ਼ਾਰਟ ਸਰਕਟ ਹੋਣਾ ਦੱਸਿਆ ਜਾ ਰਿਹਾ ਹੈ। ਬਿਜਲੀ ਦੇ ਸਮਾਨ ਨੂੰ ਅੱਗ ਲੱਗਣ ਦੇ ਚਲਦੇ ਦੁਕਾਨ 'ਚ ਰੱਖਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ, ਜਿਸ ਕਾਰਨ ਦੁਕਾਨਦਾਰ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਇਆ।