ਫਾਇਰ ਬ੍ਰਿਗੇਡ ਨੇ ਸਾਂਭੀ ਲੁਧਿਆਣਾ ਸ਼ਹਿਰ ਸੈਨੇਟਾਈਜ਼ ਕਰਨ ਦੀ ਜ਼ਿੰਮੇਵਾਰੀ - ਕੋਰੋਨਾ ਵਾਇਰਸ
ਲੁਧਿਆਣਾ: ਕੋਰੋਨਾ ਵਾਇਰਸ ਕਾਰਨ ਲੁਧਿਆਣਾ ਸ਼ਹਿਰ 'ਚ ਸੈਨੇਟਾਈਜ਼ਰ ਦਾ ਛਿੜਕਾਵ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੇ ਸ਼ਹਿਰ ਨੂੰ ਸੈਨੇਟਾਈਜ਼ ਕਰਨ ਦੀ ਜ਼ਿੰਮੇਵਾਰੀ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਹੈ। ਫਾਇਰ ਬ੍ਰਿਗੇਡ ਦੇ ਅਧਿਕਾਰੀ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਹਰ ਇਲਾਕੇ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੂਰੇ ਸ਼ਹਿਰ ਨੂੰ ਸੈਨੇਟਾਈਜ਼ ਕਰਨ ਲਈ 6 ਤੋਂ 7 ਦਿਨਾਂ ਸਮਾਂ ਲੱਗ ਸਕਦਾ ਹੈ।