ਜ਼ੀਰਾ ’ਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ, ਦੁਕਾਨ ਸੜ ਕੇ ਹੋਈ ਸੁਆਹ - ਫਿਰੋਜ਼ਪੁਰ
ਫਿਰੋਜ਼ਪੁਰ: ਸ਼ਾਰਟ ਸਰਕਟ ਹੋਣ ਨਾਲ ਪਹਿਲਾਂ ਵੀ ਮਾਮਲੇ ਸਾਹਮਣੇ ਸਾਹਮਣੇ ਆਉਂਦੇ ਰਹਿੰਦੇ ਹਨ, ਜਿਸ ਨਾਲ ਰੋਜ਼ੀ ਰੋਟੀ ਕਮਾਉਣ ਵਾਲਾ ਦੁਕਾਨਦਾਰ ਆਪਣਾ ਸਭ ਕੁਝ ਗੁਆ ਬੈਠਦਾ ਹੈ, ਇਸੇ ਤਰ੍ਹਾਂ ਦਾ ਮਾਮਲਾ ਜ਼ੀਰਾ ਵਿਖੇ ਪੁਰਾਣੀ ਤਲਵੰਡੀ ਰੋਡ ਤੋਂ ਸਾਹਮਣੇ ਆਇਆ ਹੈ। ਇਸ ਘਟਨਾ ’ਚ ਅੱਗ ਲੱਗਣ ਕਾਰਨ ਪ੍ਰੇਮ ਕੁਮਾਰ ਕੁਮਾਰ ਜਿਸਦੀ ਕਰਿਆਨਾ ਸਟੋਰ ਦੀ ਦੁਕਾਨ ਸੜ ਕੇ ਸੁਆਹ ਹੋ ਗਈ। ਪ੍ਰੇਮ ਚੰਦ ਦੇ ਦੱਸਣ ਮੁਤਾਬਕ ਉਨ੍ਹਾਂ ਨੂੰ ਸ਼ੱਕ ਹੈ ਕਿ ਦੁਕਾਨ ’ਚ ਅੱਗ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਹੈ, ਇਸ ਅੱਗ ਲੱਗਣ ਕਾਰਨ ਦੁਕਾਨ ’ਚ ਰੱਖਿਆ ਅਠਾਰਾਂ ਤੋਂ ਵੀਹ ਲੱਖ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਉਨ੍ਹਾਂ ਦੱਸਿਆ ਕਿ ਫ਼ਾਇਰ ਬ੍ਰਿਗੇਡ ਵੱਲੋਂ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ ਗਿਆ।